ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਕਿੰਨੇ ਭਾਰਤੀਆਂ ਨੂੰ ਦੇਸ਼ ਤੋਂ ਕੀਤਾ ਬਾਹਰ? ਵਿਦੇਸ਼ ਮੰਤਰਾਲੇ ਨੇ ਖੋਲ੍ਹਾ ਖੁਲਾਸਾ

3

31October 2025 Aj Di Awaaj

International Desk ਕੇਂਦਰ ਸਰਕਾਰ ਨੇ ਵੀਰਵਾਰ ਨੂੰ ਜਾਣਕਾਰੀ ਦਿੱਤੀ ਕਿ ਇਸ ਸਾਲ ਜਨਵਰੀ ਤੋਂ ਅੱਜ ਤੱਕ ਘੱਟੋ-ਘੱਟ 2,790 ਭਾਰਤੀ ਨਾਗਰਿਕ ਅਮਰੀਕਾ ਤੋਂ ਵਾਪਸ ਆਏ ਹਨ। ਇਹ ਉਹ ਲੋਕ ਹਨ ਜੋ ਉੱਥੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ ਅਤੇ ਨਿਰਧਾਰਤ ਮਾਪਦੰਡਾਂ ‘ਤੇ ਖਰੇ ਨਹੀਂ ਉਤਰਦੇ ਸਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਆਪਣੀ ਹਫ਼ਤਾਵਾਰੀ ਪ੍ਰੈਸ ਬ੍ਰੀਫਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ, “ਜਨਵਰੀ ਤੋਂ ਹੁਣ ਤੱਕ 2,790 ਤੋਂ ਵੱਧ ਭਾਰਤੀ ਨਾਗਰਿਕ ਉਨ੍ਹਾਂ ਵਿੱਚ ਸ਼ਾਮਲ ਹਨ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਸਨ। ਅਸੀਂ ਉਨ੍ਹਾਂ ਦੀ ਪਛਾਣ ਅਤੇ ਨਾਗਰਿਕਤਾ ਦੀ ਪੁਸ਼ਟੀ ਕੀਤੀ ਹੈ ਅਤੇ ਉਹ ਸਾਰੇ ਵਾਪਸ ਆ ਚੁੱਕੇ ਹਨ। ਇਹ ਅੰਕੜਾ 29 ਅਕਤੂਬਰ ਤੱਕ ਦਾ ਹੈ।”