ਚੰਡੀਗੜ੍ਹ, 15 ਜੂਨ 2026 Aj Di Awaaj
Chandigarh Desk: ਚੰਡੀਗੜ੍ਹ ਪ੍ਰਸ਼ਾਸਨ ਨੇ ਗ੍ਰਹਿ ਸਕੱਤਰ ਮੰਦੀਪ ਬਰਾੜ ਦੇ ਲੰਬੀ ਛੁੱਟੀ ‘ਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਅਧੀਨ ਆਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਕਾਰਜਭਾਰ ਹੋਰ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਅਸਥਾਈ ਤੌਰ ‘ਤੇ ਸੌਂਪ ਦਿੱਤੇ ਹਨ। ਇਸ ਸਬੰਧੀ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਮੁਤਾਬਕ ਆਈਏਐਸ ਦੀਪਰਵਾ ਲਾਕੜਾ ਨੂੰ ਗ੍ਰਹਿ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਹ ਪੁਲਿਸ, ਜੇਲ੍ਹ ਅਤੇ ਕੋਆਰਡੀਨੇਸ਼ਨ, ਵਾਤਾਵਰਣ ਅਤੇ ਜੰਗਲਾਤ, ਸਥਾਨਕ ਸਰਕਾਰ ਅਤੇ ਸ਼ਹਿਰੀ ਵਿਕਾਸ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।
ਇਸੇ ਤਰ੍ਹਾਂ ਆਈਏਐਸ ਸਵਪਨਿਲ ਨਾਇਕ ਨੂੰ ਰੈਵਨਿਊ, ਕਾਨੂੰਨ ਅਤੇ ਨਿਆਂ, ਪ੍ਰੋਟੋਕਾਲ ਅਤੇ ਜਲ ਸਰੋਤ ਵਿਭਾਗ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ।
ਜਦਕਿ ਡਾ. ਸਈਅਦ ਆਬਿਦ ਰਸ਼ੀਦ ਸ਼ਾਹ (ਆਈਏਐਸ) ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਪ੍ਰਸ਼ਾਸਨ ਅਨੁਸਾਰ ਮੰਦੀਪ ਬਰਾੜ 13 ਜੂਨ ਤੋਂ 28 ਜੂਨ 2026 ਤੱਕ ਛੁੱਟੀ ‘ਤੇ ਰਹਿਣਗੇ। ਉਨ੍ਹਾਂ ਦੀ ਗੈਰਹਾਜ਼ਰੀ ਦੌਰਾਨ ਉਨ੍ਹਾਂ ਦੇ ਸਾਰੇ ਵਿਭਾਗੀ ਕਾਰਜ ਉਕਤ ਅਧਿਕਾਰੀ ਆਪਣੇ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਸੰਭਾਲਣਗੇ।














