ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫ਼ੈਸਲੇ

68

ਚੰਡੀਗੜ੍ਹ 29 Dec 2025 AJ DI Awaaj

Chandigarh Desk : ਚੰਡੀਗੜ੍ਹ ਵਿੱਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਮੀਟਿੰਗ ਵਿੱਚ ਸਬ-ਤਹਿਸੀਲ ਬਨੂੜ ਨੂੰ ਅਪਗ੍ਰੇਡ ਕਰਕੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਅਧੀਨ ਸਬ-ਡਿਵੀਜ਼ਨ/ਤਹਿਸੀਲ ਬਨੂੜ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ-ਡਿਵੀਜ਼ਨ/ਤਹਿਸੀਲ ਹੁਸ਼ਿਆਰਪੁਰ ਹੇਠ ਹਰਿਆਣਾ ਨੂੰ ਸਬ-ਤਹਿਸੀਲ ਬਣਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ।

ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫ਼ੈਸਲਿਆਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਖੱਜਲ-ਖ਼ੁਆਰੀ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਤਰੱਕੀ ਲਈ ਹੋਰ ਵੀ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾਣਗੇ।