ਇੰਪਰੂਵਮੈਂਟ ਟਰੱਸਟ ਨੇ ਕਬਜ਼ਾ ਮੁਕਤ ਕਰਵਾਈ ਜ਼ਮੀਨ, ਹੁਣ ਬਣੇਗੀ ਸੜਕ: ਕਰਮਜੀਤ ਸਿੰਘ ਰਿੰਟੂ

62

ਅੰਮ੍ਰਿਤਸਰ, 8 ਮਈ 2025 Aj Di Awaaj

ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਨੇ ਅੱਜ ਨਿਊ ਅੰਮ੍ਰਿਤਸਰ 340 ਏਕੜ ਸਕੀਮ ਭਾਈ ਗੁਰਦਾਸ ਨਗਰ ਵਿੱਚ ਆਪਣੀ ਕਰੋੜਾਂ ਰੁਪਏ ਦੀ ਜ਼ਮੀਨ ਤੇ ਲੰਬੇ ਸਮੇਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਨੂੰ ਜੇਸੀਬੀ ਮਸ਼ੀਨ ਰਾਹੀਂ ਹਟਾ ਦਿੱਤਾ। ਇਹ ਸਾਰੀ ਕਾਰਵਾਈ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਦੀ ਨਿਗਰਾਨੀ ਹੇਠ ਕੀਤੀ ਗਈ। ਚੇਅਰਮੈਨ ਰਿੰਟੂ ਨੇ ਕਿਹਾ ਕਿ ਭਾਈ ਗੁਰਦਾਸ ਨਗਰ ਵਿੱਚ ਟਰੱਸਟ ਦੀ ਕਰੋੜਾਂ ਰੁਪਏ ਦੀ ਜ਼ਮੀਨ ਤੇ ਲੋਕਾਂ ਨੇ ਪੱਕੇ ਤੌਰ ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਇੱਥੇ ਸੜਕ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕਬਜ਼ੇ ਵਾਲੀ ਜ਼ਮੀਨ ਤੇ ਸੜਕ ਬਣਨ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਦੀ ਸ਼ਿਕਾਇਤ ਮਿਲਣ ਤੇ ਟਰੱਸਟ ਦੇ ਐਸਈ ਰਾਕੇਸ਼ ਗਰਗਕਾਰਜਕਾਰੀ ਅਮਨਦੀਪ ਸਿੰਘਟਰੱਸਟ ਅਧਿਕਾਰੀਆਂ ਨੂੰ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੀ ਨਿਗਰਾਨੀ ਹੇਠਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਅੰਗਦਪ੍ਰੀਤ ਸਿੰਘ ਬਰਾੜਥਾਣਾ ਮਕਬੂਲਪੁਰਾ ਦੇ ਇੰਚਾਰਜ ਅਤੇ ਭਾਰੀ ਪੁਲਿਸ ਫੋਰਸ ਦੀ ਮਦਦ ਨਾਲਜੇਸੀਬੀ ਮਸ਼ੀਨ ਦੀ ਮਦਦ ਨਾਲ ਪੱਕੇ ਢਾਂਚੇ ਨਾਲ ਬਣੀਆਂ ਇੱਕ ਦਰਜਨ ਤੋਂ ਵੱਧ ਦੁਕਾਨਾਂ ਨੂੰ ਢਾਹ ਦਿੱਤਾ ਗਿਆ। ਚੇਅਰਮੈਨ ਰਿੰਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਟਰੱਸਟ ਦੀ ਜ਼ਮੀਨ ਤੇ ਸਾਰੇ ਨਾਜਾਇਜ਼ ਕਬਜ਼ੇ ਹਟਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਟਰੱਸਟ 60 ਫੁੱਟ ਸੜਕ ਤੇ ਸੜਕ ਬਣਾ ਰਿਹਾ ਹੈ।