ਜਿਲ੍ਹੇ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

102

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰਫ਼ਰੀਦਕੋਟ

 ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫ਼ਰੀਦਕੋਟ  07 ਜਨਵਰੀ,2025: Aj Di Awaaj

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ. ਨਗਰ (ਮੋਹਾਲੀ) ਦੇ  ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ  ਦੀ ਅਗਵਾਈ ਹੇਠ ਮਿਤੀ 08 ਮਾਰਚ2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ”,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਐਨ.ਆਈ.ਏ ਅਧੀਨ ਸ਼ਿਕਾਇਤਾਂਰਿਕਵਰੀ ਸੂਟਪ੍ਰੀ-ਲਿਟੀਗੇਟਿਵ ਕੇਸ ਅਤੇ  ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

 ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮਮੀਡੀਏਸ਼ਨ ਸੈਂਟਰ ਅਤੇ  08 ਮਾਰਚ2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।