ਜਵਾਹਰ ਨਵੋਦਿਆ ਵਿਦਿਆਲਿਆ, ਫਾਜ਼ਿਲਕਾ ਦੇ ਹੋਸਟਲ ਅਤੇ ਸਟਾਫ ਕੁਆਰਟਰਾਂ ਦਾ ਉਦਘਾਟਨ

7

ਫਾਜ਼ਿਲਕਾ 30 ਜੁਲਾਈ 2025 AJ DI Awaaj

Punjab Desk : ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ, ਫਾਜ਼ਿਲਕਾ ਦੇ ਹੋਸਟਲ ਅਤੇ ਸਟਾਫ ਕੁਆਰਟਰਾਂ ਦਾ ਵਰਚੁਅਲੀ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਪੱਧਰ ਤੋਂ ਮੁੱਖ ਮਹਿਮਾਨ ਵਜੋਂ ਐਸਡੀਐਮ ਫਾਜ਼ਿਲਕਾ ਸ਼੍ਰੀਮਤੀ ਵੀਰਪਾਲ ਕੌਰ ਪੁੱਜੇ ਸਨ। ਇਸ ਦੌਰਾਨ ਕਿੱਕਰਵਾਲਾ ਰੂਪਾ ਪਿੰਡ ਦੇ ਸਰਪੰਚ ਸ਼੍ਰੀ ਮੁਕੇਸ਼ ਕੁਮਾਰ, ਸਾਬਕਾ ਸਰਪੰਚ ਸ਼੍ਰੀ ਸੂਰਿਆ ਪ੍ਰਕਾਸ਼, ਸ਼੍ਰੀ ਪ੍ਰਮੋਦ ਸਿਹਾਗ, ਜ਼ਿਲ੍ਹੇ ਦੇ ਹੋਰ ਉੱਘੇ ਪ੍ਰਸ਼ਾਸਨਿਕ ਅਧਿਕਾਰੀ, ਹੋਰ ਮਹਿਮਾਨ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।
ਇਸ ਉਦਘਾਟਨ ਦਾ ਉਦੇਸ਼ ਇਹ ਸੀ ਕਿ ਨਵੀਂ ਸਿੱਖਿਆ ਨੀਤੀ ਦੇ 5 ਸਾਲ ਪੂਰੇ ਹੋ ਰਹੇ ਹਨ ਅਤੇ ਨਵੀਂ ਸਿੱਖਿਆ ਨੀਤੀ ਦੇ ਨਿਰਮਾਤਾ ਸ਼੍ਰੀ ਕੇ. ਕਸਤੂਰੀਰੰਜਨ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਪ੍ਰੋਗਰਾਮ ਦਾ ਪ੍ਰਸਾਰਣ ਸਿੱਖਿਆ ਸਮਾਗਮ ਪ੍ਰੋਗਰਾਮ ਤਹਿਤ ਦੇਸ਼ ਭਰ ਵਿੱਚ ਕੀਤਾ ਗਿਆ। ਇਸ ਮੌਕੇ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਨਵੀਂ ਸਿੱਖਿਆ ਨੀਤੀ ਦੀਆਂ ਕਈ ਪ੍ਰਾਪਤੀਆਂ ‘ਤੇ ਚਰਚਾ ਕੀਤੀ ਅਤੇ ਸਿੱਖਿਆ ਨੂੰ ਕਿਵੇਂ ਆਸਾਨ ਬਣਾਇਆ ਜਾ ਸਕਦਾ ਹੈ ਅਤੇ ਵਿਦਿਆਰਥੀਆਂ ਵਿੱਚ ਹੁਨਰ ਵਿਕਾਸ ਨੂੰ ਕਿਵੇਂ ਸ਼ਾਮਲ ਕੀਤਾ ਜਾ ਸਕਦਾ ਹੈ, ਇਸ ਬਾਰੇ ਚਾਨਣਾ ਪਾਇਆ।
ਇਸ ਪ੍ਰੋਗਰਾਮ ਵਿੱਚ ਨਵੋਦਿਆ ਵਿਦਿਆਲਿਆ, ਕੇਂਦਰੀ ਵਿਦਿਆਲਿਆ, ਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਹੋਰ ਯੂਨੀਵਰਸਿਟੀਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਸਿੱਖਿਆ ਦੇ ਆਦਾਨ-ਪ੍ਰਦਾਨ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।