ਬੁਢਲਾਡਾ/ਮਾਨਸਾ, 21 ਫਰਵਰੀ 2026 AJ DI Awaaj
Punjab Desk : ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੁੜੱਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਣਨ ਵਾਲੇ ਦੋ ਕਮਰਿਆਂ ਦੀ ਨੀਂਹ ਰੱਖੀ ਅਤੇ ਪਿੰਡ ਵਿਚ ਮਜ਼ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਵਿਚ ਬਣੇ ਸ਼ੈੱਡ ਦਾ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਗੁੜੱਦੀ ਵਿੱਚ 47 ਲੱਖ ਰੁਪਏ ਸਕੂਲਾਂ ਲਈ ਖਰਚ ਕੀਤੇ ਜਾ ਚੁੱਕੇ ਹਨ , ਪਿੰਡ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ 27 ਲੜਕੇ ਲੜਕੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰੀ ਵਿਚ ਸਰਕਾਰੀ ਨੌਕਰੀ ਮਿਲੀ ਹੈ ਜਿਸ ‘ਤੇ ਪਿੰਡ ਵਾਸੀਆਂ ਨੂੰ ਮਾਣ ਹੈ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਹੈ।
ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਹੋਣ ਕਾਰਨ ਆਮ ਲੋਕ ਆਰਥਿਕ ਪੱਖੋਂ ਮਜ਼ਬੂਤ ਹੋਣਗੇ।
ਇਸ ਮੌਕੇ ਪਿੰਡ ਦੇ ਸਰਪੰਚ ਰਮਨ ਸਿੰਘ, ਸਕੂਲ ਦੇ ਹੈੱਡ ਮਾਸਟਰ ਅਮਨਦੀਪ ਸਿੰਘ ਅਤੇ ਸਮੁੱਚਾ ਸਟਾਫ, ਸੀਨੀਅਰ ਵਰਕਰ ਰੂਪ ਸਿੰਘ, ਕੁਲਦੀਪ ਸਿੰਘ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।














