ਵਿਧਾਇਕ ਐਡਵੈਕੋਟ ਅਮਰਪਾਲ ਸਿੰਘ ਵਲੋਂ ਪਿੰਡ ਧੰਦੋਈ ਵਿਖੇ ਸੀਵਰੇਜ਼ ਦੇ ਕੰਮਾਂ ਦਾ ਉਦਘਾਟਨ

26

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 18 ਜੂਨ 2025 AJ DI Awaaj

Punjab Desk : ਵਿਧਾਇਕ ਐਡਵੈਕੋਟ ਅਮਰਪਾਲ ਸਿੰਘ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਪਿੰਡ ਧੰਦੋਈ ਵਿਖੇ ਸੀਵਰੇਜ਼ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਐਡਵੈਕੋਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਉਨਾਂ ਦੀ ਹਮੇਸ਼ਾ ਕੋਸ਼ਿਸ ਰਹੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। ਜਿਸ ਨੂੰ ਮੁੱਖ ਰੱਖਦਿਆਂ ਗੰਦੇ ਪਾਣੀ ਦੀ ਨਿਕਾਸੀ ਲਈ ਪਿੰਡ ਧੰਦੋਈ ਵਿਖੇ ਸੀਵਰੇਜ ਦੇ ਕੰਮ ਸ਼ੁਰੂ ਕੀਤੇ ਗਏ ਹਨ ਅਤੇ ਪਿੰਡ ਵਿੱਚ ਹੋਰ ਜੋ ਵੀ ਵਿਕਾਸ ਕੰਮਾਂ ਦੀ ਲੋੜ ਹੋਵੇਗੀ ਉਸਨੂੰ ਪੂਰਾ ਕੀਤਾ ਜਾਵੇਗਾ।

ਵਿਧਾਇਕ ਐਡਵੈਕੋਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਸੀਵਰੇਜ ਪਾਉਣ ਤੋਂ ਇਲਾਵਾ ਛੱਪੜਾਂ ਦਾ ਨਵੀਕੀਵਕਰਨ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਸ਼ਾਨਦਾਰ ਪਾਰਕ ਉਸਾਰੇ ਜਾ ਰਹੇ ਹਨ। ਨੌਜਵਾਨਾਂ ਦੇ ਖੇਡਣ ਲਈ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਗਲੀਆਂ ਤੇ ਨਾਲੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਡੇਰਿਆਂ ਦੇ ਰਸਤੇ ਪੱਕੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨਾਂ ਅੱਗੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਦੁੱਖ-ਤਕਲੀਫਾ ਸੁਣਕੇ ਦੂਰ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਹਰ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਦੇ ਫੈਸਲੇ ਗਏ ਹਨ।