ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪ੍ਰਤੀਯੋਗਤਾ ਵਿੱਚ 63 ਪ੍ਰਕਾਰ ਦੇ ਵੱਖ-ਵੱਖ ਸੈਕਟਰ ਹਨ ਜਿਨ੍ਹਾਂ ਵਿੱਚ ਪ੍ਰਾਰਥੀ ਆਪਣੇ ਹੁਨਰ ਦਾ ਪ੍ਰਦਰਸ਼ਨ ਕਰ ਸਕਦੇ ਹਨ। ਇਸ ਵਿੱਚ 13 ਸ਼੍ਰੇਣੀਆਂ ਹਨ, ਜਿਸ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਦਾ ਜਨਮ 01 ਜਨਵਰੀ 2004 ਜਾਂ ਇਸ ਤੋ ਬਾਅਦ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 50 ਸ਼੍ਰੇਣੀਆਂ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਦਾ ਜਨਮ 01 ਜਨਵਰੀ 2001 ਜਾ ਇਸ ਤੋ ਬਾਅਦ ਹੋਣਾ ਚਾਹੀਦਾ ਹੈ। ਇਸ ਪ੍ਰਤੀਯੋਗਤਾ ਵਿੱਚ ਪ੍ਰਾਰਥੀਆਂ ਨੂੰ ਜ਼ਿਲ੍ਹਾ ਪੱਧਰ ਤੋ ਲੈ ਕੇ ਰਾਜ ਪੱਧਰ ਅਤੇ ਰਾਸ਼ਟਰੀ ਪੱਧਰ ਤੇ ਆਪਣੀ ਕੁਸ਼ਲਤਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਚੀਨ ਵਿੱਚ ਆਯੋਜਿਤ ਹੋਣ ਵਾਲੀ ਵਿਸ਼ਵ ਪੱਧਰ ਕੌਂਸਲ ਪ੍ਰਤੀਯੋਗਤਾ ਵਿਚ ਕੁਆਲੀਫ਼ਾਈ ਹੋਣ ਦਾ ਮੌਕਾ ਮਿਲੇਗਾ।
ਉਨ੍ਹਾਂ ਕਿਹਾ ਕਿ ਇਸ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਚਾਹਵਾਨ ਉਮੀਦਵਾਰ www.skillindiadigital.gov.in ਸਾਈਟ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਦੇ ਕਮਰਾ ਨੰਬਰ 222 ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਸੰਪਰਕ ਨੰਬਰ 8146720111 ਉੱਪਰ ਵੀ ਰਾਬਤਾ ਕੀਤਾ ਜਾ ਸਕਦਾ ਹੈ।
