India ਦੀ ਐਡਵਾਈਜ਼ਰੀ: Israel ‘ਚ ਰਹਿੰਦੇ ਭਾਰਤੀ ਰਹਿਣ ਸਾਵਧਾਨ

26

Delhi 28 Feb 2026 AJ DI Awaaj

National Desk :  India ਨੇ Israel ਅਤੇ United States ਵੱਲੋਂ Iran ਖ਼ਿਲਾਫ਼ ਕੀਤੇ ਗਏ ਹਮਲਿਆਂ ਤੋਂ ਬਾਅਦ ਇਜ਼ਰਾਈਲ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਭਾਰਤੀਆਂ ਨੂੰ “ਬੇਹੱਦ ਸਾਵਧਾਨੀ ਵਰਤਣ ਅਤੇ ਹਰ ਸਮੇਂ ਚੌਕਸ ਰਹਿਣ” ਦੀ ਸਲਾਹ ਦਿੱਤੀ ਹੈ।

ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਖੇਤਰ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਸਾਰੇ ਭਾਰਤੀ ਨਾਗਰਿਕ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਨਾਲ ਹੀ ਉਨ੍ਹਾਂ ਨੂੰ ਇਜ਼ਰਾਈਲੀ ਅਧਿਕਾਰੀਆਂ ਅਤੇ ਹੋਮ ਫਰੰਟ ਕਮਾਂਡ ਵੱਲੋਂ ਜਾਰੀ ਹੁਕਮਾਂ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

ਇਸ ਤੋਂ ਪਹਿਲਾਂ ਇਜ਼ਰਾਈਲ ਨੇ ਦਾਅਵਾ ਕੀਤਾ ਕਿ ਉਸਨੇ ਸ਼ਨੀਵਾਰ ਸਵੇਰੇ ਈਰਾਨ ਵਿਰੁੱਧ “ਪ੍ਰੀ-ਇਮੇਪਟਿਵ ਸਟ੍ਰਾਈਕ” ਸ਼ੁਰੂ ਕੀਤੀ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ Israel Katz ਨੇ ਕਿਹਾ ਕਿ ਇਹ ਕਾਰਵਾਈ ਸੰਭਾਵੀ ਖ਼ਤਰੇ ਦੇ ਜਵਾਬ ਵਿੱਚ ਕੀਤੀ ਗਈ। ਹਮਲੇ ਤੋਂ ਬਾਅਦ ਇਜ਼ਰਾਈਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ ਅਤੇ ਸੰਭਾਵਿਤ ਜਵਾਬੀ ਹਮਲਿਆਂ ਦੇ ਮੱਦੇਨਜ਼ਰ ਸਾਇਰਨ ਵੱਜ ਰਹੇ ਹਨ।