ਮਾਨਸਾ, 22 ਅਗਸਤ 2025 AJ DI Awaaj
Punjab Desk : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਆਦੇਸ਼ਾਂ ‘ਤੇ ਏਡਜ਼ ਦੀ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਅਧੀਨ ਗਾਂਧੀ ਸਕੂਲ ਮਾਨਸਾ ਅਤੇ ਬਸ ਸਟੈਂਡ ਮਾਨਸਾ ਵਿਖੇ ਨੁਕੜ ਨਾਟਕ ਕਰਵਾਇਆ ਗਿਆ।
ਸਿਵਲ ਸਰਜਨ ਨੇ ਕਿਹਾ ਕਿ ਏਡਜ਼ ਇਕ ਲਾ-ਇਲਾਜ ਬਿਮਾਰੀ ਹੈ ,ਪ੍ਰੰਤੂ ਪਰਹੇਜ਼ ਹੀ ਇਸ ਬਿਮਾਰੀ ਦਾ ਇਲਾਜ਼ ਹੈ, ਬਿਮਾਰੀ ਦੇ ਫੈਲਣ ਦਾ ਮੁੱਖ ਕਾਰਨ ਦੂਸ਼ਿਤ ਸੂਈਆਂ ਸਰਿੰਜਾਂ ,ਦੂਸ਼ਿਤ ਖ਼ੂਨ ,ਅਣਸੁਰੱਖਿਅਤ ਸਰੀਰਿਕ ਸੰਬੰਧ,ਮਾਂ ਤੋਂ ਬੱਚੇ ਨੂੰ ਵੀ ਹੋ ਸਕਦੀ ਹੈ।
ਡਾ. ਆਸ਼ੂ ਸ਼ਰਮਾ ਮੈਡੀਕਲ ਅਫ਼ਸਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਨੱਕ,ਕੰਨ ਬਿਨਾਉਣ ਲਈ ਵਰਤੀਆਂ ਜਾਂਦੀਆਂ ਦੂਸ਼ਿਤ ਸੂਈਆਂ,ਟੈਟੂ ਖੁਦਵਾਉਣ ਸਮੇਂ ਵੀ ਇਹ ਬਿਮਾਰੀ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਨੁੱਕੜ ਨਾਟਕ, ਮਾਈਕਿੰਗ, ਪ੍ਰਦਰਸ਼ਨੀ, ਪੋਸਟਰ, ਪੈਂਫਲਿਟ, ਬੈਨਰਾਂ ਤੇ ਹੋਰ ਤਰੀਕਿਆਂ ਨਾਲ ਏਡਜ਼ ਦੀ ਬਿਮਾਰੀ ਰਾਹੀਂ ਲੋਕਾਂ ਨੂੰ ਸਿਹਤ ਵਿਭਾਗ ਦੀ ਤਰਫੋ ਸਮੇਂ ਸਮੇਂ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸੇ ਲੜੀ ਦੇ ਤਹਿਤ ਸਿਵਲ ਹਸਪਤਾਲ ਮਾਨਸਾ ਵਿਖੇ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਲਗਾਤਾਰ ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਏਡਜ਼ ਦੀ ਬਿਮਾਰੀ ਪ੍ਰਤੀ ਜਾਗਰੂਕਤਾ ਫੈਲਣ ਲਈ ਨੁਕੜ ਨਾਟਕ ਕਰਵਾਏ ਜਾ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਰਿੰਪਲ ਮੋਗਾ, ਰਾਧੇ ਸ਼ਾਮ, ਰਾਜਵੀਰ, ਪ੍ਰਦੀਪ, ਪ੍ਰੇਮ ਜੋਸ਼ਨ ਕੌਂਸਲਰ ਏਡਜ਼ ਕੰਟਰੋਲ ਸੁਸਾਇਟੀ ਅਤੇ ਵਿਦਿਆਰਥੀਆਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਅਤੇ ਆਮ ਲੋਕ ਵੀ ਮੌਜੂਦ ਸਨ।














