ਮਾਨਸਾ 18 ਅਗਸਤ 2025 AJ DI Awaaj
Punjab Desk : ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਮਾਨਸਾ ਵਿਖੇ ਬਾਲ ਭਿਖਿਆ ਸਬੰਧੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਬੱਚਿਆ ਤੋਂ ਬਾਲ ਭਿਖਿਆ ਨਾ ਕਰਵਾਉਣ ਬਲਕਿ ਉਨ੍ਹਾਂ ਨੂੰ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਬਾਲ ਸੁਰੱਖਿਆ ਵਿਭਾਗ ਤੋਂ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।
ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਬਾਲ ਭਿਖਿਆ ਕਰਵਾਉਣੀ ਕਾਨੂੰਨੀ ਜੁਰਮ ਹੈ। ਉਨ੍ਹਾਂ ਕਿਹਾ ਕਿ ਬੱਚਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸਮੱਸਿਆ ਜਾਂ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
