ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਾਬਕਾ ਸੈਨਿਕ ਵਿੰਗ ਵੱਲੋਂ ਪਹਲ

41

ਬਰਨਾਲਾ, 25 ਸਤੰਬਰ 2025 AJ DI Awaaj

Punjab Desk : ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ ਨਗਰ (ਮੌਹਾਲੀ) ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐੱਸ ਤੇਜੀ,ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਬਰਨਾਲਾ ਦੀ ਯੋਗ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਭਾਰੀ ਮੀਂਹ ਕਾਰਨ ਰਾਹੀ ਬਸਤੀ ਬਰਨਾਲਾ ਵਿਖੇ ਡਿੱਗੇ ਦੋ ਘਰਾਂ ਦੇ ਮਕਾਨ ਮਾਲਕਾਂ ਨੂੰ ਸਾਬਕਾ ਸੈਨਿਕ ਵਿੰਗ ਬਰਨਾਲਾ ਦੇ ਸਹਿਯੋਗ ਨਾਲ ਰੇਤਾ, ਬਜ਼ਰੀ, ਸੀਮੇਂਟ ਅਤੇ ਸਰੀਆ ਮੁਹਇਆ ਕਰਵਾਇਆ। ਇਸ ਮੌਕੇ ‘ਤੇ ਸਾਬਕਾ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।