ਬਰਸਾਤ ਕਾਰਨ ਹੋਏ ਪ੍ਰਭਾਵਿਤ ਨਰਮੇ ਦੀ ਫਸਲ ਦਾ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨਿਰੀਖਣ ਕੀਤਾ ਨਿਰੀਖਣ

51

ਮਾਨਸਾ, 13 ਮਈ 2025 Aj Di Awaaj

ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ—ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿ਼ਲ੍ਹੇ ਵਿੱਚ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਅਤੇ ਕਿਸਾਨਾਂ ਨੂੰ ਝੋਨੇ ਦੇ ਕਿਸੇ ਵੀ ਪ੍ਰਕਾਰ ਦੇ ਅਣਅਧਿਕਾਰਿਤ ਬੀਜ ਨਾ ਬੀਜਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਕਿਸਮਾਂ ਦੀ ਖਰੀਦ ਕਰਨ ਅਤੇ ਖਰੀਦ ਸਮੇਂ ਪੱਕਾ ਬਿੱਲ ਲੈਣ ਲਈ ਸਲਾਹ ਦਿੱਤੀ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਲਗਾਤਾਰ ਹੋਈ ਤੇਜ ਬਰਸਾਤ ਕਾਰਨ ਪ੍ਰਭਾਵਿਤ ਹੋਏ ਰਕਬੇ ਦਾ ਬਲਾਕ ਬੁਢਲਾਡਾ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨਿਰੀਖਣ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੇਖਿਆ ਗਿਆ ਕਿ ਕੁਝ ਖੇਤਾਂ ਵਿੱਚ ਨਰਮੇ ਦਾ ਬੂਟਾ ਬਾਹਰ ਨਿਕਲਣ ਦੀ ਸੂਰਤ ਵਿੱਚ ਸੀੇ। ਉਨ੍ਹਾਂ ਸਬੰਧਤ ਕਿਸਾਨਾਂ ਨੂੰ ਨਰਮੇ ਦੀ ਕਰੰਡ ਭੰਨਣ ਦੀ ਸਲਾਹ ਦਿੱਤੀ ਅਤੇ ਬਾਕੀ ਜੋ ਤਾਜ਼ੀ ਬਿਜਾਈ ਬਰਸਾਤ ਕਾਰਨ ਪ੍ਰਭਾਵਿਤ ਹੋ ਗਈ ਸੀ ਉਸ ਸਬੰਧੀ ਕਿਸਾਨ ਨੂੰ ਖੇਤ ਵੱਤਰ ਆਉਣ *ਤੇ ਦੁਬਾਰਾ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਡਾ. ਗੁਰਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬੁਢਲਾਡਾ ਨੇ ਗੁਰਨੇਕਲਾਂ ਵਿਖੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਸਕੀਮ ਅਧੀਨ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਜਿਵੇਂ ਕਿ ਨਹਿਰੀ ਪਾਣੀ ਦੀ ਸਪਲਾਈ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਤੇ ਨਰਮੇਂ ਦੇ ਬੀਜ ਉਪਰ ਸਬਸਿਡੀ ਦੇ ਰਹੀ ਹੈ।ਇਸ ਤੋਂ ਇਲਾਵਾ ਨਰਮੇ ਦੀ ਫਸਲ ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਅਗੇਤੇ ਪ੍ਰਬੰਧਾਂ ਅਧੀਨ ਬਦਲਵੀਆਂ ਫਸਲਾਂ ਜਿਵੇਂ ਕਿ ਭਿੰਡੀ, ਮੂੰਗੀ, ਅਰਹਰ ਅਤੇ ਰਿੰਡ ਨੂੰ ਨਰਮੇ ਤੇ ਕਪਾਹ ਦੇ ਖੇਤਾਂ ਅਤੇ ਆਲੇ—ਦੁਆਲੇ ਨਹੀਂ ਬੀਜਣਾ ਚਾਹੀਦਾ।
ਇਸ ਮੌਕੇ ਜਗਨਨਾਥ, ਗਗਨਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ ਤੋਂ ਇਲਾਵਾ ਪਿੰਡ ਦੇ ਮੋਹਤਬਰ ਕਿਸਾਨ ਹਾਜ਼ਰ ਸਨ।