ਬਰਸਾਤੀ ਮੌਸਮ ਦੇ ਚਲਦਿਆਂ ਖਾਣ-ਪੀਣ ਦੀਆਂ ਦੁਕਾਨਾਂ ਦੀ ਜਾਂਚ, ਪਾਣੀ ਦੇ ਨਮੂਨੇ ਭਰੇ

45

ਮਾਲੇਰਕੋਟਲਾ, 19 ਅਗਸਤ 2025 Aj Di Awaaj

Punjab Desk :  ਬਰਸਾਤੀ ਮੌਸਮ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਤੇ ਸਫਾਈ ਪ੍ਰਬੰਧਾਂ ’ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਕੋਲਰਾ ਦੇ ਪਸਾਰ ਨੂੰ ਰੋਕਣ ਲਈ ਐਪੀਡੈਮਿਕ ਡਜੀਜ ਐਕਟ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ ਵੱਚ ਬਜਾਰਾਂ ਵਿਖੇ ਖਾਣ-ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੇ ਸਟਾਲਾਂ ਅਤੇ ਦੁਕਾਨਾਂ ਦੀ ਸਖ਼ਤ ਜਾਂਚ ਕੀਤੀ ਗਈ ਤਾਂ ਜੋ ਲੋਕਾਂ ਨੂੰ ਮਿਲਣ ਵਾਲਾ ਸਮਾਨ ਸੁਰੱਖਿਅਤ ਤੇ ਸਾਫ਼-ਸੁਥਰਾ ਉਪਲਬਧ ਹੋ ਸਕੇ। ਇਸਦੇ ਨਾਲ ਹੀ ਵੱਖ-ਵੱਖ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਨਮੂਨੇ ਵੀ ਭਰੇ ਗਏ ।

            ਜ਼ਿਲ੍ਹਾ ਐਪੀਡੀਮਾਲੋਜਿਸਟ ਡਾ ਮੂਨੀਰ ਮੁਹੰਮਦ ਨੇ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਅਕਸਰ ਪਾਣੀ ਦੇ ਸਰੋਤ ਦੂਸ਼ਿਤ ਹੋ ਜਾਂਦੇ ਹਨ, ਜਿਸ ਕਾਰਨ ਟਾਇਫਾਇਡ, ਹੈਪਾਟਾਈਟਿਸ-ਏ, ਹੈਜਾ ਅਤੇ ਦਸਤਾਂ ਵਰਗੀਆਂ ਬਿਮਾਰੀਆਂ ਦੇ ਫੈਲਣ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਹਰ ਨਾਗਰਿਕ ਨੂੰ ਆਪਣੀ ਸਿਹਤ ਦੀ ਸੰਭਾਲ ਲਈ ਖ਼ਾਸ ਸਾਵਧਾਨੀਆਂ ਅਪਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ਼ ਉਬਾਲਿਆ ਹੋਇਆ ਜਾਂ ਫਿਲਟਰ ਕੀਤਾ ਪਾਣੀ ਹੀ ਵਰਤੋਂ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਖੁੱਲ੍ਹੇ ਵਿੱਚ ਵੇਚੇ ਜਾ ਰਹੇ ਖਾਣ-ਪੀਣ ਦੀਆਂ ਚੀਜਾਂ ਨੂੰ ਖਰੀਦ ਤੋਂ ਗੁਰੇਜ ਕੀਤਾ ਜਾਵੇ । ਉਨ੍ਹਾਂ ਨਿੱਜੀ ਸਫਾਈ ਅਤੇ ਸੈਨੀਟੇਸ਼ਨ ’ਤੇ ਵੀ ਧਿਆਨ ਦੇਣ ਲਈ ਕਿਹਾ । ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਦਾਰ ਗਲੇ ਸੜੇ, ਘੱਟ ਜਾ ਵੱਧ ਪੱਕੇ ਫਲ,ਸਬਜੀਆਂ ਅਤੇ ਬਿਨਾ ਢੱਕੇ ਖਾਣ ਤੇ ਪੀਣ ਵਾਲੀਆਂ ਖਾਦ ਵਸਤੂਆਂ ਨੂੰ ਵੇਚਣ ਤੋਂ ਗ਼ੁਰੇਜ਼ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਿਹਤ ਵਿਭਾਗ ਵੱਲੋਂ ਬਣਾਈਆਂ ਟੀਮਾਂ ਨਿਯਮਿਤ ਤੌਰ ’ਤੇ  ਵੱਖ ਬਜਾਰਾਂ,ਮਾਰਕੀਟਾਂ, ਸਟਾਲਾਂ ਤੇ ਪਾਣੀ ਦੇ ਸਰੋਤਾਂ ਦੀ ਜਾਂਚ ਕਰ ਰਹੀਆਂ ਹਨ। ਜਿੱਥੇ ਵੀ ਗਲਤੀਆਂ ਮਿਲਣਗੀਆਂ, ਉੱਥੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ  ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹਨਾਂ ਬਿਮਾਰੀਆਂ ਤੋਂ ਬਚਾਅ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਨਹੀਂ ਕਰ ਸਕਦਾ, ਸਗੋਂ ਇਸ ਵਿੱਚ ਜਨਤਾ ਦੀ ਸਾਂਝੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਿਹਤ ਸੰਬੰਧੀ ਕੋਈ ਵੀ ਸਮੱਸਿਆ ਆਉਣ ’ਤੇ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ।