ਜ਼ਿਲ੍ਹੇ ਦੇ ਚਾਹਵਾਨ ਨੌਜਵਾਨ ਡਿਪਲੋਮਾ ਇਨ ਮੈਡੀਟੇਸ਼ਨ ਯੋਗ ਸਾਇੰਸ ਨਾਲ ਜੁੜਨ : ਅਮਨਪ੍ਰੀਤ ਕੌਰ

101

ਫਿਰੋਜ਼ਪੁਰ, 20 ਮਈ  2025 Aj DI Awaaj

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿੱਚ ਚੱਲ ਰਹੀ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਨੇ ਜ਼ਿਲ੍ਹੇ ਵਿੱਚ ਸ਼ਾਨਦਾਰ ਨਤੀਜੇ ਦਿਖਾਏ ਹਨ। ਇਸ ਪ੍ਰੋਗਰਾਮ ਦੇ ਤਹਿਤ ਡਿਪਲੋਮਾ ਇਨ ਮੈਡੀਟੇਸ਼ਨ ਯੋਗ ਸਾਇੰਸ ਦੇ ਵਿਦਿਆਰਥੀਆਂ ਨੂੰ ਨਾ ਕੇਵਲ ਯੋਗਾ ਸਿਖਾਇਆ ਜਾ ਰਿਹਾ ਹੈ, ਬਲਕਿ ਉਨ੍ਹਾਂ ਨੂੰ ਮਾਹਿਰ ਯੋਗਾ ਅਧਿਆਪਕ ਬਣਨ ਦੀ ਵੀ ਤਿਆਰੀ ਕਰਵਾਈ ਜਾ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਹ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਲਈ ਇਕ ਨਵੀਂ ਉਮੀਦ ਬਣ ਕੇ ਉਭਰੀ ਹੈ। ਨਿਯਮਤ ਯੋਗਾ ਅਭਿਆਸ ਨਾਲ ਕਈ ਨੌਜਵਾਨਾਂ ਨੇ ਆਪਣੇ ਜੀਵਨ ਵਿੱਚ ਨਵੀਂ ਉਰਜਾ ਅਤੇ ਅਹਿਮੀਅਤ ਪਾਈ ਹੈ ਅਤੇ ਉਹ ਹੁਣ ਨਸ਼ੇ ਤੋਂ ਮੁਕਤ ਹੋ ਕੇ ਸਿਹਤਮੰਦ ਜੀਵਨ ਜੀ ਰਹੇ ਹਨ।

ਇਸ ਡਿਪਲੋਮਾ ਪ੍ਰੋਗਰਾਮ ਤਹਿਤ ਯੋਗ ਦੀਆਂ ਵੱਖ -ਵੱਖ ਗਤੀਵਿਧੀਆਂ ਅਤੇ ਯੋਗਾ ਦੇ ਭਵਿੱਖ, ਕੈਰੀਅਰ ਵਿਕਲਪ ਸਬੰਧੀ ਵਿਸ਼ੇਸ਼ ਤੌਰ ਤੇ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਤੋਂ ਬਾਅਦ ਮਾਹਿਰ ਯੋਗਾ ਅਧਿਆਪਕਾਂ ਨੇ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਯੋਗਾ ਸਿਖਾਉਣਾ ਸ਼ੁਰੂ ਕਰਨਗੇ। ਉਹ ਪਿੰਡਾਂ ਵਿੱਚ ਸਿਹਤਮੰਦ ਜੀਵਨਸ਼ੈਲੀ, ਅਨੁਸ਼ਾਸਨ ਅਤੇ ਖੁਸ਼ਹਾਲੀ ਦਾ ਸੰਦੇਸ਼ ਫੈਲਾਉਣਗੇ, ਜਿਸ ਨਾਲ ਪਿੰਡਾਂ ਵਿੱਚ ਵੀ ਜੀਵਨਸ਼ੈਲੀ ਵਿੱਚ ਯੋਗਾ ਨਾਲ ਸਕਾਰਾਤਮਕ ਬਦਲਾਅ ਆਵੇਗਾ।

ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਦਾ ਇਹ ਯਤਨ ਨਾ ਸਿਰਫ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰ ਰਿਹਾ ਹੈ, ਸਗੋਂ ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਅਦਾ ਕਰ ਰਿਹਾ ਹੈ। ਸਥਾਨਕ ਲੋਕਾਂ ਅਤੇ ਪ੍ਰਸ਼ਾਸਨਕ ਅਧਿਕਾਰੀਆਂ ਨੇ ਇਸ ਪਹਲ ਦੀ ਸਰਾਹਨਾ ਕੀਤੀ ਗਈ। ਉਨ੍ਹਾਂ ਜ਼ਿਲੇ ਦੇ ਚਾਹਵਾਨ ਨੌਜਵਾਨਾਂ ਨੂੰ ਡਿਪਲੋਮਾ ਇੰਨ ਮੈਡੀਟੇਸ਼ਨ ਯੋਗ ਸਾਇੰਸ ਨਾਲ ਜੁੜਨ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਅਕਤੂਬਰ 2023 ਤੋਂ ਸ਼ੁਰੂ ਹੋਈ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਅਧੀਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਇਨ੍ਹਾਂ ਯੋਗ ਕਲਾਸਾਂ ਵਿੱਚ 3500 ਤੋਂ ਵੱਧ ਲੋਕ ਰੋਜ਼ਾਨਾ ਯੋਗ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਯੋਗ ਸਿਖਣ ਦੇ ਚਾਹਵਾਨ 25 ਮੈਂਬਰਾਂ ਦਾ ਗਰੁੱਪ ਬਣਾ ਕੇ ਹੈਲਪਲਾਈਨ ਨੰਬਰ 76694-00500 ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਮੋਬਾਇਲ ਨੰਬਰ 78888-40115 ’ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ http://cmdiyogshala.punjab.gov.in ’ਤੇ ਵੀ ਰਜਿਸਟਰੇਸ਼ਨ ਕੀਤਾ ਜਾ ਸਕਦਾ ਹੈ।