ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਬਜ਼ੁਰਗ ਦਿਵਸ

25
ਬਰਨਾਲਾ, 1 ਅਕਤੂਬਰ 2025 AJ DI Awaaj
Punjab Desk : ਸਿਹਤ ਵਿਭਾਗ ਬਰਨਾਲਾ ਬਜ਼ੁਰਗਾਂ ਦੀ ਚੰਗੀ ਸਿਹਤ ਲਈ ਵਚਨਬੱਧ “ ਸਾਡੀਆਂ ਇਛਾਵਾਂ, ਸਾਡੀ ਭਲਾਈ ਅਤੇ ਸਾਡੇ ਅਧਿਕਾਰ” ਵਿਸ਼ੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਿਹਤ ਕੇਂਦਰਾਂ ‘ਚ ਗਤੀਵਿਧੀਆਂ ਕਰਕੇ ਅੰਤਰਰਾਸ਼ਟਰੀ ਬਜ਼ੁਰਗਾਂ ਸਬੰਧੀ ਦਿਵਸ ਮਨਾਇਆ ਗਿਆ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਕੀਤਾ ਗਿਆ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਰਕਾਰੀ ਸਿਹਤ ਸੰਸਥਾਵਾਂ ‘ਚ ਬਜ਼ੁਰਗਾਂ ਦਾ ਵਿਸ਼ੇਸ਼ ਸਿਹਤ ਚੈੱਕ ਅਪ ਕੀਤਾ ਜਾਵੇਗਾ ।
ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਸਿਹਤ ਸੰਸਥਾਵਾਂ ‘ਚ ਬਜ਼ੁਰਗਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬਿਮਾਰੀਆਂ ਦਾ ਚੈੱਕ ਅੱਪ ਕਰਕੇ ਮੁਫ਼ਤ ਟੈਸਟ ਅਤੇ ਇਲਾਜ ਕੀਤਾ ਜਾਂਦਾ ਹੈ। ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰੀ ਟੀਮ ਵੱਲੋਂ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹਸਪਤਾਲਾਂ ‘ਚ ਚੈੱਕਅੱਪ ਕਰਕੇ ਦਵਾਈਆਂ ਅਤੇ ਮੋਤੀਆ ਦੇ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕੀਤੇ ਜਾਂਦੇ ਹਨ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਜਿਵੇਂ ਜ਼ਿਲ੍ਹਾ ਹਸਪਤਾਲ ਬਰਨਾਲਾ, ਸਬ-ਡਵੀਜ਼ਨਲ ਹਸਪਤਾਲ ਤਪਾ ਸੀਐਚਸੀ ਮਹਿਲ ਕਲਾਂ, ਧਨੌਲਾ, ਪੀਐਚਸੀ ਲੈਵਲ ‘ਤੇ ਮਿਤੀ 1 ਅਕਤੂਬਰ ਤੋਂ 31 ਅਕਤੂਬਰ ਤੱਕ ਅੰਤਰਰਾਸ਼ਟਰੀ ਬਿਰਧ ਦਿਵਸ ਸਬੰਧੀ ਚੈੱਕਅੱਪ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਬਜ਼ੁਰਗਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ, ਸਮੇਂ-ਸਮੇਂ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਚੈੱਕ ਕਰਵਾਉਣਾ ਚਾਹੀਦਾ ਹੈ ਨਮਕ, ਚੀਨੀ ਅਤੇ ਤਲੀਆਂ ਮਸਾਲੇ ਦਾਰ ਖਾਣ ਵਾਲੇ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਡਾਕਟਰਾਂ ਦੀ ਸਲਾਹ ਅਨੁਸਾਰ ਦਵਾਈਆਂ ਦਾ ਸੇਵਨ ਕਰਨਾ ਚਾਹੀਦਾ ਹੈ। ਮੌਸਮ ਅਨੁਸਾਰ ਫ਼ਲ ਸਬਜ਼ੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਰੋਜ਼ਾਨਾ ਸੈਰ ਕਰਨੀ ਚਾਹੀਦੀ ਹੈ।