21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

29

ਹੁਸ਼ਿਆਰਪੁਰ,13 ਜੂਨ 2026 AJ DI Awaaj

Punjab Desk   : ਜ਼ਿਲਾ ਪ੍ਰਸ਼ਾਸਨ ਵੱਲੋਂ 21 ਜੂਨ ਨੂੰ ਸਥਾਨਕ ਪੁਲਿਸ ਲਾਈਨਜ ਗਰਾਊੰਡ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ ਜਿਸ ਦੀਆਂ ਤਿਆਰੀਆਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

          ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ 6.30 ਤੋਂ 7 ਵਜੇ ਤੱਕ ਰਜਿਸਟ੍ਰੇਸ਼ਨ ਹੋਵੇਗੀ।

           ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀ  ਸਮੇਂ ਸਿਰ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧ ਯਕੀਨੀ ਬਣਾਉਣ।

          ਜ਼ਿਕਰਯੋਗ ਹੈ ਕਿ  ਯੋਗ ਦਿਵਸ ਮੌਕੇ ਵੱਖ ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਤੰਦਰੁਸਤ ਰਹਿਣ ਲਈ ਯੋਗਾ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ ਜਹਾਨ ਖੇਲਾਂ, ਬੀ.ਐਸ.ਐਫ ਕੈਂਪ ਖੜ੍ਹਕਾਂ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ 6.30 ਵਜੇ ਪੁਲਿਸ ਲਾਈਨ ਗਰਾਊਂਡ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟ੍ਰੈਫਿਕ, ਟੈਂਟ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਕਮਿਸ਼ਨਰ ਸੁਮਿਤ ਮੁਧ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।