Punjab 12 June 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਨਵੇਂ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ), ਬਾਰਡਰ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਦੀ ਨਿਯੁਕਤੀ ਨਾਲ ਸਰਹੱਦੀ ਖੇਤਰਾਂ ਵਿੱਚ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ। ਸਰਕਾਰ ਵੱਲੋਂ ਜਾਰੀ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।














