ਸੰਸਦ ਵਿੱਚ ਗੂੰਜਿਆ ਮੋਹਾਲੀ-ਕੁਰਾਲੀ 6 ਲੇਨ ਗ੍ਰੀਨਫੀਲਡ ਕੋਰੀਡੋਰ ਦਾ ਮੁੱਦਾ, MP ਸਤਨਾਮ ਸਿੰਘ ਸੰਧੂ ਨੇ ਕੀਤੀ ਅਹਿਮ ਮੰਗ

5

6 August 2026 Fact Recorder

Punjab Desk:  ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ਵਿੱਚ ਮੋਹਾਲੀ-ਕੁਰਾਲੀ 6 ਲੇਨ ਗ੍ਰੀਨਫੀਲਡ ਕੋਰੀਡੋਰ ਨਾਲ ਸਬੰਧਤ ਅਹਿਮ ਮੁੱਦਾ ਉਠਾਇਆ। ਉਨ੍ਹਾਂ ਨੇ ਇਸ ਪ੍ਰਾਜੈਕਟ ਦੀ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਇਹ ਕੋਰੀਡੋਰ ਖੇਤਰ ਦੀ ਆਵਾਜਾਈ ਨੂੰ ਸੁਗਮ ਬਣਾਉਣ ਦੇ ਨਾਲ-ਨਾਲ ਕਨੈਕਟੀਵਿਟੀ ਅਤੇ ਸਮੁੱਚੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਦੇਵੇਗਾ।

ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਸੰਸਦ ਵਿੱਚ ਇਸ ਮਾਮਲੇ ‘ਤੇ ਸਰਕਾਰ ਦਾ ਧਿਆਨ ਖਿੱਚਦਿਆਂ ਪ੍ਰਾਜੈਕਟ ਨੂੰ ਤਰਜੀਹ ਦੇਣ ਅਤੇ ਇਸ ਦੀ ਪ੍ਰਗਤੀ ਨੂੰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।