ਜਗਜੀਤ ਸਿੰਘ ਸੋਨੂੰ, ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ

2

ਬਟਾਲਾ, 17 ਜੁਲਾਈ 2026 AJ DI Awaaj

Punjab Desk :    ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿੱਚ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਜਗਜੀਤ ਸਿੰਘ ਸੋਨੂੰ ਨੂੰ ਹਲਕਾ ਬਟਾਲਾ ਦਾ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਹੋਣ ‘ਤੇ ਮੁਬਾਰਕਬਾਦ ਦੇਣ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਆਮ ਆਦਮੀ ਪਾਰਟੀ, ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਕੰਮ ਕਰਨ ਵਾਲੇ ਹਰ ਵਰਕਰ ਦੇ ਨਾਲ ਪਾਰਟੀ ਡੱਟ ਕੇ ਖੜੀ ਹੈ ਅਤੇ ਵਰਕਰਾਂ ਦੇ ਮਾਣ ਸਤਿਕਾਰ ਲਈ ਪਾਰਟੀ ਵਚਨਬੱਧ ਹੈ। ਉਨ੍ਹਾਂ ਕਿਹਾ ਰਿ ਪਾਰਟੀ ਵਲੋਂ ਵੱਖ ਵੱਖ ਭਲਾਈ ਬੋਰਡਾਂ ਦਾ ਗਠਨ ਕੀਤਾ ਗਿਆ ਹੈ ਅਤੇ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ ਵਾਲੇ ਸਾਥੀਆਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਹ ਸਾਰੇ ਸਾਥੀਆਂ ਮਿਲੀ ਜਿੰਮੇਵਾਰੀ ਲਈ ਦਿਲੋਂ ਮੁਬਾਰਕਬਾਦ ਦਿੱਤੀ।

ਨਵ-ਨਿਯੁਕਤ ਚੇਅਰਮੈਨ ਜਗਜੀਤ ਸਿੰਘ ਸੋਨੂੰ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਿਹਨਤ ਨਾਲ ਘਰ-ਘਰ ਪਹੁੰਚਾਉਣਗੇ ਅਤੇ ਵਰਕਰਾਂ ਨਾਲ ਤਾਲਮੇਲ ਕਰਕੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ।