ਦਿਲਜੀਤ ਵੱਲੋਂ ਅਮਿਤਾਭ ਬੱਚਨ ਦੇ ਪੈਰ ਛੂਹਣ ਦੇ ਮਾਮਲੇ ‘ਤੇ ਜਥੇਦਾਰ ਗੜਗੱਜ ਨੇ ਦਿੱਤਾ ਇਹ ਬਿਆਨ।

7

1November 2025 Aj Di Awaaj

Punjab Desk ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਅੱਜ ਤੱਕ 1984 ਦੇ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਜ਼ਿਆਦਾਤਰ ਦੋਸ਼ੀ ਅਜੇ ਵੀ ਕਾਨੂੰਨ ਦੀ ਪਹੁੰਚ ਤੋਂ ਬਾਹਰ ਹਨ ਅਤੇ ਖ਼ਾਸਕਰ ਕਾਂਗਰਸ ਦੇ ਕਈ ਵੱਡੇ ਆਗੂ ਅੱਜ ਵੀ ਅਜ਼ਾਦ ਘੁੰਮ ਰਹੇ ਹਨ, ਜਦਕਿ ਪੀੜਤ ਸਿੱਖ ਪਰਿਵਾਰ ਅਜੇ ਵੀ ਉਨ੍ਹਾਂ ਨੂੰ ਸਜ਼ਾ ਮਿਲਣ ਦੀ ਉਮੀਦ ਕਰ ਰਹੇ ਹਨ। ਇਹ ਜਮਹੂਰੀ ਕਹੇ ਜਾਣ ਵਾਲੇ ਭਾਰਤ ਦੇ ਮੱਥੇ ‘ਤੇ ਇੱਕ ਕਾਲਾ ਧੱਬਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਵਿੱਚ ਘੱਟ ਗਿਣਤੀਆਂ, ਖ਼ਾਸਕਰ ਸਿੱਖਾਂ ਨੂੰ ਇਨਸਾਫ਼ ਦੇਣ ਦੀ ਗੱਲ ਆਉਂਦੀ ਹੈ, ਤਾਂ ਸਰਕਾਰੀ ਤੰਤਰ ਦੇ ਮਾਪਦੰਡ ਤੁਰੰਤ ਬਦਲ ਜਾਂਦੇ ਹਨ ਅਤੇ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾਂਦਾ ਹੈ।