ਜਵਾਹਰ ਨਵੋਦਿਆ ਵੱਲੋਂ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ

58
ਅਵਿਤਰਿਤ ਰਕਮ ਵਾਪਸੀ ਲਈ ਜਾਗਰੂਕਤਾ ਕੈਂਪ 28 ਨਵੰਬਰ ਨੂੰ ਮੰਡੀ ਜ਼ਿਲ੍ਹੇ ਵਿੱਚ ਆਯੋਜਿਤ

ਮਾਨਸਾ, 02 ਦਸੰਬਰ 2025 AJ DI Awaaj

Punjab Desk : ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ, ਮਾਨਸਾ ਵਿਚ ਸਾਲ 2026-27 ਲਈ ਛੇਵੀਂ ਜਮਾਤ ਵਿਚ ਦਾਖਲੇ ਲਈ ਪ੍ਰੀਖਿਆ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਮਾਨਸਾ ਜ਼ਿਲ੍ਹੇ ਦੇ ਵੱਖ -ਵੱਖ ਪ੍ਰੀਖਿਆ ਕੇਂਦਰਾਂ ‘ਤੇ ਹੋਣੀ ਹੈ, ਜਿਸ ਦੇ ਰੋਲ ਨੰਬਰ ਆਨਲਾਈਨ ਜਾਰੀ ਹੋ ਚੁੱਕੇ ਹਨ ਅਤੇ ਪ੍ਰਾਇਮਰੀ ਬਲਾਕ ਸਿੱਖਿਆ ਅਫ਼ਸਰ ਨੂੰ ਵੀ ਭੇਜੇ ਜਾ ਚੁੱਕੇ ਹਨl
ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ੍ਰੀਮਤੀ ਕੁਸੁਮ ਗੁਪਤਾ ਨੇ ਦੱਸਿਆ ਕਿ ਜੇਕਰ ਕੋਈ ਪ੍ਰਾਰਥੀ ਰੋਲ ਨੰਬਰ ਪ੍ਰਾਪਤ ਨਹੀਂ ਕਰ ਸਕਿਆ ਤਾਂ ਉਹ ਨਵੋਦਿਆ ਵਿਦਿਆਲਿਆ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ l