ਜੋਬਨ ਰੰਧਾਵਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’-4 ਤਹਿਤ ਖੇਡ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

1

ਕਾਲਾ ਅਫਗਾਨਾ/ਬਟਾਲਾ, 15 ਸਤੰਬਰ 2026 AJ DI Awaaj

Punjab Desk :    ਫਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ, ਜੋਬਨ ਰੰਧਾਵਾ ਵਲੋਂ ਪਿੰਡ ਕਾਲਾ ਅਫਗਾਨਾ ਵਿਖੇ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’-4  ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਮਿਲਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਜੋਬਨ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ-4 ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਸਮੇਤ ਕੋਈ ਵੀ ਚਾਹਵਾਨ ਵਿਅਕਤੀ ਇਨ੍ਹਾਂ ਖੇਡਾਂ ਵਿੱਚ ਲੈ ਸਕਦਾ ਹਿੱਸਾ, ਕਿਊ ਆਰ ਕੋਡ ਅਤੇ ਪੋਰਟਲ ਰਾਹੀਂ https://sports.punjab.gov.in ‘ਤੇ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਚੌਥਾ ਸੀਜ਼ਨ 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀਆਂ ਨੂੰ 39 ਖੇਡ ਮੁਕਾਬਲਿਆਂ ਅਤੇ ਚਾਰ ਪੈਰਾ-ਖੇਡਾਂ ਖੇਡਣ ਲਈ ਖੇਡ ਮੈਦਾਨ ਵਿੱਚ ਉਤਾਰੇਗਾ। ਉਨ੍ਹਾਂ ਕਿਹਾ ਕਿ ਇਹ ਖੇਡਾਂ ਪੀੜ੍ਹੀਆਂ ਨੂੰ ਜੋੜਣਗੀਆਂ ਅਤੇ ਸੂਬੇ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਪ੍ਰਤਿਭਾ ਨੂੰ ਨਿਖਾਰਨਗੀਆਂ। ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ, ਜਿਨ੍ਹਾਂ ਵਿੱਚ ਜੇਤੂਆਂ ਲਈ 12.50 ਕਰੋੜ ਰੁਪਏ ਦੇ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਪਹਿਲੀ ਵਾਰ ਵੈਟਰਨ ਖਿਡਾਰੀਆਂ ਲਈ ਵੀ ਨਕਦ ਇਨਾਮ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ ਕੁੱਲ 39 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਐਥਲੇਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਖੇਡਾਂ ਸ਼ਾਮਲ ਹਨ।