“ਗ੍ਰੀਨ ਓਥ ਡੇ” ਹੇਠ ਜੱਜ ਕੰਵਲਜੀਤ ਸਿੰਘ ਵੱਲੋਂ ਜ਼ਿਲ੍ਹਾ ਕਚਹਿਰੀ ‘ਚ ਬੂਟੇ ਲਗਾਏ

4

ਤਰਨ ਤਾਰਨ, : 31 ਜੁਲਾਈ 2025 AJ DI Awaaj

Punjab Desk : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋਂ ਚੱਲ ਰਹੀ ਕੰਮਪੈਨ ਗ੍ਰੀਨ ਓਥ ਡੇ ਮਿਸ਼ਨ ਵਨ ਜੱਜ ਵਨ ਟ੍ਰੀ ਤਹਿਤ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੰਮ ਕਰ ਰਹੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਕੌਰਟ ਕੰਪਲੈਕਸ ਤਰਨ ਤਾਰਨ, ਕੌਰਟ ਕੰਪਲੈਕਸ ਪੱਟੀ ਅਤੇ ਕੌਰਟ ਕੰਪਲੈਕਸ ਖਡੂਰ ਸਾਹਿਬ ਵਿਖੇ ਪੌਦੇ ਲਗਾਏ ਗਏ।

ਇਸ ਮੌਕੇ ਮਾਨਯੋਗ ਜੱਜ ਸਾਹਿਬ ਵੱਲੋਂ ਗੱਲਬਾਤ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਾ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਉਹਨਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਆਖਿਰ ਵਿੱਚ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਮਨੁੱਖਤਾ ਦੀ ਹੋਂਦ ਕੁਦਰਤ ‘ਤੇ ਹੀ ਨਿਰਭਰ ਕਰਦੀ ਹੈ। ਕੁਦਰਤ ਨੂੰ ਬਚਾਉਣ ਲਈ ਕੇਵਲ ਇਕ ਵਿਅਕਤੀ ਕਾਫ਼ੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਮੇਂ ਸਿਰ ਇਕ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਲਈ ਕੰਮ ਕਰਨਾ ਚਾਹੀਦਾ ਹੈ।