ਮਾਲੇਰਕੋਟਲਾ 23 ਫਰਵਰੀ 2026 AJ DI Awaaj
Punjab Desk : ਪੰਜਾਬ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਜੂਡੋ ਦੇ ਖੇਡ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹਾ ਖੇਡ ਵਿਭਾਗ ਵੱਲੋਂ ਸਮੇਂ–ਸਮੇਂ ਤੇ ਖੇਡ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਹ ਨਸ਼ਿਆਂ ਦੇ ਦੁਰਗੁਣਾਂ ਤੋਂ ਬਚ ਸਕਣ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਜੂਡੋ ਮੁਕਾਬਲਿਆਂ ਵਿੱਚ ਵੱਖਵੱਖ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਸਮਾਪਤ ਹੋਣ ਉਪਰੰਤ ਮੌਜੂਦ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਖੇਡਾਂ ਸਿਰਫ਼ ਤੰਦਰੁਸਤੀ ਹੀ ਨਹੀਂ ਸਗੋਂ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਸਕਾਰਾਤਮਕ ਸੋਚ ਨੂੰ ਵੀ ਪ੍ਰੋਤਸਾਹਿਤ ਕਰਦੀਆਂ ਹਨ।
ਇਸ ਮੌਕੇ ਸਭ ਹਾਜ਼ਰ ਵਿਅਕਤੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋ ਕੇ ਨਸ਼ਾ ਮੁਕਤ ਪੰਜਾਬ ਦੇ ਸਿਰਜਣ ਦਾ ਸੰਕਲਪ ਵੀ ਲਿਆ। ਉਨ੍ਹਾਂ ਦੱਸਿਆ ਕਿ ਜਲਦ ਹੀ ਬਲਾਕ ਅਮਰਗੜ੍ਹ ਵਿਖੇ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ














