ਨਿਆਂ ਪਹੁੰਚਿਆ ਬਾੜ੍ਹ ਪੀੜਤਾਂ ਦੇ ਦਰਵਾਜ਼ੇ ਤੱਕ

51

Fazilka 30 Aug 2025 Aj DI Awaaj

Punjab Desk :ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ, ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਵੱਲੋਂ ਅੱਜ ਮਿਤੀ 30.08.2025 ਨੂੰ NALSA LEGAL SERVICES TO DISASTER VICTIMS THROUGH LEGAL SERVICES AUTHORITIES (ਕਾਨੂੰਨੀ ਸੇਵਾਵਾਂ ਬਾੜ੍ਹ ਪੀੜਤਾਂ ਲਈ ਸਕੀਮ) ਦੇ ਤਹਿਤ ਬਾੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡਣ ਦੀ ਕਾਰਵਾਈ ਕੀਤੀ ਗਈ।
ਇਸ ਮੌਕੇ ਤੇ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ, ਸ਼੍ਰੀ ਅਜੀਤਪਾਲ ਸਿੰਘ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ, ਸਿਵਿਲ ਜੱਜ (ਐਸ.ਡੀ.)/ਚੀਫ ਜੂਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਬਾੜ੍ਹ ਪੀੜਤ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਫਾਜ਼ਿਲਕਾ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ।
ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਡੀ.ਐਲ.ਐਸ.ਏ. ਫਾਜ਼ਿਲਕਾ ਨੇ ਦੱਸਿਆ ਕਿ ਬਾੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨਾ ਸਾਡਾ ਫ਼ਰਜ਼ ਹੈ ਅਤੇ ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹੈਲਪ ਡੈਸਕ ਵੀ ਲਗਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਨਿਆਂ ਜਾਂ ਰਾਹਤ ਤੋਂ ਵੰਚਿਤ ਨਾ ਰਹਿਣਾ ਪਵੇ।
ਜਨਤਾ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਕਿਸਮ ਦੀ ਮੁਫ਼ਤ ਕਾਨੂੰਨੀ ਸਲਾਹ ਜਾਂ ਸਹਾਇਤਾ ਲਈ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਦੇ ਨੰ. 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ