ਕਾਕਾ ਬਰਾੜ ਵੱਲੋਂ ਸੜਕ ਨਵੀਨੀਕਰਨ ਦੀ ਸ਼ੁਰੂਆਤ

25

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ 2025 AJ DI Awaaj

Punjab Desk : ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਮਾਰਕੀਟ ਕਮੇਟੀ ਬਰੀਵਾਲਾ ਅਧੀਨ ਪੈਂਦੀਆਂ ਸੜਕਾਂ ਦੇ ਮੁਰੰਮਤ ਅਤੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ 15 ਕਿਲੋਮੀਟਰ ਲੰਬਾਈ ਵਾਲੀਆਂ ਇਨ੍ਹਾ ਸੜਕਾਂ ਨੂੰ ਤਕਰੀਬਨ ਸਾਢੇ 4 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤੋਂ ਤਿਆਰ ਕਰਵਾਇਆ ਜਾਵੇਗਾ।

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਤਹਿਤ ਹਰ ਹਲਕੇ ਵਿੱਚ ਵਿਕਾਸ ਕਾਰਜ ਪੂਰੇ ਜ਼ੋਰਾਂ ਸ਼ੋਰਾਂ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਹਲਕੇ ਵਿੱਚ ਵੀ ਉਨ੍ਹਾਂ ਵੱਲੋਂ ਲੋਕਾਂ ਦੀ ਮੰਗ ਅਨੁਸਾਰ ਬਹੁਤ ਸਾਰੇ ਵਿਕਾਸ ਕਾਰਜ ਉਲੀਕੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ ਅਤੇ ਇਹ ਸੜਕਾਂ ਵੀ ਉਨ੍ਹਾਂ ਕੰਮਾਂ ਦੀ ਲੜੀ ਦਾ ਇੱਕ ਹਿੱਸਾ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਭਲਾਈ ਲਈ ਉਹ ਹਮੇਸ਼ਾ ਡੱਟ ਕੇ ਖੜ੍ਹੇ ਹਨ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਹਰ ਸਹੂਲਤ ਅਤੇ ਮੰਗ ਨੂੰ ਪੂਰਾ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਜਾਰੀ ਰੱਖਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ, ਕੇਵਲ ਕ੍ਰਿਸ਼ਨ ਗੋਇਲ ਪ੍ਰਧਾਨ ਨਗਰ ਪੰਚਾਇਤ ਬਰੀਵਾਲਾ, ਵਾਈਸ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਕੱਚਾ ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਕੁਮਾਰ ਚਰਨਾ, ਬਲਾਕ ਪ੍ਰਧਾਨ ਅਮਨਦੀਪ ਸਿੰਘ ਬਰਾੜ ਖੋਖਰ, ਹਰਦੀਪ ਸਿੰਘ ਚੇਅਰਮੈਨ ਸੱਕਾਂਵਾਲੀ, ਸੁਖਪਾਲ ਸਿੰਘ ਸਰਪੰਚ ਸੱਕਾਂਵਲੀ, ਸਰਪੰਚ ਜਸਕਰਨ ਸਿੰਘ ਵੱਟੂ, ਗੁਰਬਿੰਦਰ ਸਿੰਘ ਬਾਜਾ ਮਰਾੜ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਜਤਿੰਦਰ ਸਿੰਘ ਮਹੰਤ, ਅਮਨਦੀਪ ਸਿੰਘ ਮੈਬਰ, ਗੁਰਬਿੰਦਰ ਮਾਂਗਟ, ਕੰਗ ਮਰਾੜ, ਜਗਦੇਵ ਸਿੰਘ ਭੁੱਲਰ ਸਰਪੰਚ ਨਵਾ ਭੁੱਲਰ, ਗੁਰਭੇਜ ਸਰਪੰਚ ਮੁਕੰਦ ਸਿੰਘ ਵਾਲਾ, ਮਨਜਿੰਦਰ ਸਿੰਘ ਮੋਟਲੇਵਾਲਾ, ਸ਼ਮਸ਼ੇਰ ਸਿੰਘ ਵੜਿੰਗ, ਪਰਮਜੀਤ ਸਿੰਘ ਮਰਾੜ, ਜੱਸਾ ਮਰਾੜ, ਤਰਲੋਚਨ ਸਿੰਘ ਸੰਧੂ ਡੋਹਕ, ਧਰਮਿੰਦਰ ਸਿੰਘ ਡੋਹਕ, ਉਪਕਾਰ ਸਿੰਘ ਪ੍ਰਧਾਨ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।