ਕਪੂਰਥਲਾ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਦਰਦਨਾਕ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ।

6

1November 2025 Aj Di Awaaj

Punjab Desk ਜਲੰਧਰ ਜ਼ਿਲ੍ਹੇ ਦੇ 25 ਸਾਲਾ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਸੰਘਾ ਨੇ ਦੱਸਿਆ ਕਿ ਪਿੰਡ ਸਹਿਮ ਦੇ ਰਹਿਣ ਵਾਲੇ ਮਾਪਿਆਂ ਦਾ ਇਕਲੌਤਾ ਪੁੱਤਰ ਸੁਖਬੀਰ ਸਿੰਘ ਕਰੀਬ ਛੇ ਸਾਲ ਪਹਿਲਾਂ ਇਟਲੀ ਗਿਆ ਸੀ। ਇਟਲੀ ਦੇ ਸ਼ਹਿਰ ਰੀਬਲਤਾਨਾ ਵਿੱਚ ਉਹ ਸਾਈਕਲ ‘ਤੇ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ, ਜਦੋਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ। ਹਾਦਸੇ ਦੀ ਤੀਬਰਤਾ ਇੰਨੀ ਵੱਧ ਸੀ ਕਿ ਸੁਖਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਨੇ ਖੁਦ ਪੁਲਿਸ ਅੱਗੇ ਸਰੰਡਰ ਕਰ ਦਿੱਤਾ। ਪਤਾ ਲੱਗਾ ਹੈ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ। ਸੁਖਬੀਰ ਸਿੰਘ ਦੀ ਦੇਹ 3 ਨਵੰਬਰ ਨੂੰ ਪੰਜਾਬ ਪਹੁੰਚੇਗੀ, ਜਿੱਥੇ ਉਸ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਸਹਿਮ ਵਿੱਚ ਕੀਤਾ ਜਾਵੇਗਾ।