ਮੋਹਾਲੀ 14 Mar 2026 AJ DI Awaaj
Punjab Desk : ਮੋਹਾਲੀ ਵਿੱਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਪੰਜਾਬੀ ਗਾਇਕ ਕਰਨ ਔਜਲਾ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਖ਼ਿਲਾਫ ਪੰਡਿਤ ਰਾਓ ਧਰੇਨਵਰ ਵੱਲੋਂ ਚਾਈਲਡ ਰਾਈਟਸ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗਾਇਕ ਦੇ ਕੁਝ ਗੀਤਾਂ ਵਿੱਚ ਡਰੱਗਸ ਅਤੇ ਗਨ ਕਲਚਰ ਨੂੰ ਪ੍ਰੋਤਸਾਹਿਤ ਕੀਤਾ ਜਾਂਦਾ ਹੈ, ਜਿਸ ਦਾ ਬੱਚਿਆਂ ‘ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ।
ਇਸ ਸ਼ਿਕਾਇਤ ਤੋਂ ਬਾਅਦ ਚਾਈਲਡ ਰਾਈਟਸ ਕਮਿਸ਼ਨ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਸ਼ੋਅ ਦੌਰਾਨ ਡਰੱਗਸ ਅਤੇ ਹਥਿਆਰਾਂ ਨਾਲ ਜੁੜੇ ਗੀਤਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਫਿਲਹਾਲ ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।














