ਖੇਡਾਂ ਵਤਨ ਪੰਜਾਬ ਦੀਆਂ-2026: ਬਲਾਕ ਬਰਨਾਲਾ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

1

ਬਰਨਾਲਾ, 14 ਸਤੰਬਰ 2026 AJ DI Awaaj

 

Punjab Desk :   ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ 4′ ਤਹਿਤ ਬਲਾਕ ਬਰਨਾਲਾ ਦੇ ਖੇਡ ਮੁਕਾਬਲਿਆਂ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਪੁੱਜ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਅਤੇ ਅੱਗੇ ਵਧਣ ਲਈ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ।

ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਤੇ ਖੋ-ਖੋ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਹੋ ਰਹੇ ਹਨ। ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਮੁਕਾਬਲੇ ਸ.ਸ.ਸ. ਸਕੂਲ ਰੂੜੇਕੇ ਕਲਾਂ ਤੇ ਫੁਟਬਾਲ ਮੁਕਾਬਲੇ ਖੇਡ ਸਟੇਡੀਅਮ ਪਿੰਡ ਕੋਟਦੁਨਾ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।

ਇਸ ਮੌਕੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਅਗਲੇ ਪੜਾਅ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੀਆਂ। ਜ਼ਿਲ੍ਹਾ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ। ਰਾਜ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ/ਖਿਡਾਰੀਆਂ ਨੂੰ ਸਰਕਾਰ ਵੱਲੋਂ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 10,000 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੇ ਨੂੰ 7,000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਕਰਵਾਏ ਗਏ ਖੋ-ਖੋ ਮੁਕਾਬਲਿਆਂ ਦੇ ਨਤੀਜਿਆਂ ਵਿੱਚ ਅੰਡਰ-14 ਲੜਕੀਆਂ ਦੇ ਵਰਗ ਵਿੱਚ ਬ੍ਰਿਲੀਅੰਟ ਸਕੂਲ ਪੱਖੋ ਕਲਾਂ ਨੇ ਪਹਿਲਾ, ਕੇ.ਵੀ.ਐੱਸ. ਬਰਨਾਲਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਵਿੱਚ ਬ੍ਰਿਲੀਅੰਟ ਸਕੂਲ ਪੱਖੋ ਕਲਾਂ ਨੇ ਪਹਿਲਾ, ਅਕਾਲ ਅਕੈਡਮੀ ਰਾਜੀਆ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਉਪਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਵਿੱਚ ਕੇ.ਵੀ.ਐੱਸ. ਬਰਨਾਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਨੇ ਦੂਜਾ ਅਤੇ ਅਕਾਲ ਅਕੈਡਮੀ ਰਾਜੀਆ ਨੇ ਤੀਜਾ ਸਥਾਨ ਹਾਸਲ ਕੀਤਾ, ਜਦੋਂ ਕਿ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਨੇ ਪਹਿਲਾ, ਅਕਾਲ ਅਕੈਡਮੀ ਰਾਜੀਆ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਐਥਲੈਟਿਕਸ ਮੁਕਾਬਲਿਆਂ ਵਿੱਚ ਅੰਡਰ-17 ਲੜਕਿਆਂ ਦੀ ਲੰਬੀ ਛਾਲ ਵਿੱਚ ਅਮਨਿੰਦਰ ਸਿੰਘ ਨੇ ਪਹਿਲਾ, ਲਵਪ੍ਰੀਤ ਸਿੰਘ ਨੇ ਦੂਜਾ, ਸੁਖਪਾਲ ਸਿੰਘ ਨੇ ਤੀਜਾ ਅਤੇ ਮਨਜੋਤ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਸ਼ਾਟ ਪੁੱਟ (ਅੰਡਰ-17 ਲੜਕੇ) ਵਿੱਚ ਬਲਕਾਰ ਸਿੰਘ ਪਹਿਲੇ, ਗੁਰਕੀਰਪਾਲ ਸਿੰਘ ਦੂਜੇ, ਜਸਮੀਤ ਸਿੰਘ ਤੀਜੇ ਅਤੇ ਅਰਮਾਨਦੀਪ ਸਿੰਘ ਚੌਥੇ ਸਥਾਨ ‘ਤੇ ਰਹੇ। ਅੰਡਰ-21 ਲੜਕੀਆਂ ਦੀ ਲੰਬੀ ਛਾਲ ਵਿੱਚ ਜਗਦੀਪ ਕੌਰ ਨੇ ਪਹਿਲਾ, ਪੂਜਾ ਕੌਰ ਨੇ ਦੂਜਾ, ਤਰਨਪ੍ਰੀਤ ਕੌਰ ਨੇ ਤੀਜਾ ਅਤੇ ਸੁਖਮਨੀ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ (ਅੰਡਰ-21 ਲੜਕੀਆਂ) ਵਿੱਚ ਰੇਸ਼ਮਾ ਕੌਰ ਨੇ ਪਹਿਲਾ, ਸੁਖਮਨੀ ਕੌਰ ਨੇ ਦੂਜਾ, ਹਰਗੁਨਪ੍ਰੀਤ ਕੌਰ ਨੇ ਤੀਜਾ ਅਤੇ ਪ੍ਰਭਜੋਤ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-21 ਲੜਕੀਆਂ ਦੀ 5000 ਮੀਟਰ ਦੌੜ ਵਿੱਚ ਕਰਮਜੀਤ ਕੌਰ ਨੇ ਪਹਿਲਾ, ਜੱਸੀ ਕੌਰ ਨੇ ਦੂਜਾ, ਜਸਪ੍ਰੀਤ ਕੌਰ ਨੇ ਤੀਜਾ ਅਤੇ ਸੁਮਨਪ੍ਰੀਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ।