Sep.14,2026 Aj Di Awaaj
Punjab Desk: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਪਾਰਟੀ ਅਹੁਦੇਦਾਰੀਆਂ ਅਤੇ ਜ਼ਿੰਮੇਵਾਰੀਆਂ ਸੌਂਪਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਕਿੱਲਿਆਂਵਾਲੀ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਕੀਤੀ ਗਈ ਹੈ।
ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਨਿਯੁਕਤੀ ਨਾਲ ਸਥਾਨਕ ਪੱਧਰ ’ਤੇ ਪਾਰਟੀ ਦੇ ਸੰਗਠਨ ਨੂੰ ਹੋਰ ਸਰਗਰਮ ਕਰਨ ਅਤੇ ਲੋਕਾਂ ਨਾਲ ਸੰਪਰਕ ਵਧਾਉਣ ’ਤੇ ਵੀ ਜ਼ੋਰ ਰਹੇਗਾ।


















