ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਮੁੱਦੇ ‘ਤੇ ਵੱਡਾ ਇਕੱਠ, ਚੰਡੀਗੜ੍ਹ ਕਿਲਾਬੰਦੀ ਵਿੱਚ ਤਬਦੀਲ

49

ਚੰਡੀਗੜ੍ਹ 10 Nov 2025 AJ DI Awaaj

Punjab Desk : ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੈਨੇਟ ਸੋਧ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ, ਪਰ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸੰਘਰਸ਼ ਚੋਣਾਂ ਦੀ ਮਿਤੀ ਜਾਰੀ ਹੋਣ ਤੱਕ ਜਾਰੀ ਰਹੇਗਾ।

ਵੱਡੇ ਇਕੱਠ ਦੀ ਸੰਭਾਵਨਾ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਕਿਲਾਬੰਦੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਮਨੀਮਾਜਰਾ, ਮੋਹਾਲੀ, ਪੰਚਕੂਲਾ ਤੇ ਖੁੱਡਾ ਲਾਹੌਰਾ ਸਮੇਤ ਸਾਰੀਆਂ ਸਰਹੱਦਾਂ ’ਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।

ਪੁਲਿਸ ਨੇ ਮੀਡੀਆ ਦੀ ਕੈਂਪਸ ਵਿੱਚ ਐਂਟਰੀ ‘ਤੇ ਪਾਬੰਦੀ ਲਗਾਈ ਹੈ। ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਤੇ ਗਾਇਕ ਸਤਿੰਦਰ ਸਰਤਾਜ ਨੇ ਧਰਨੇ ਸਥਾਨ ‘ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਸਮਰਥਨ ਦਿੱਤਾ।

ਯੂਨੀਵਰਸਿਟੀ ਪ੍ਰਸ਼ਾਸਨ ਨੇ 10 ਤੇ 11 ਨਵੰਬਰ ਨੂੰ ਛੁੱਟੀ ਦਾ ਐਲਾਨ ਕਰਦਿਆਂ ਦੁਕਾਨਾਂ ਤੇ ਕੰਟੀਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ।