28 ਅਕਤੂਬਰ 2025 ਅਜ ਦੀ ਆਵਾਜ਼
Punjab Desk: ਫਗਵਾੜਾ ਨੇੜੇ ਬਾਬਾ ਗਧੀਆ ਸੁਵਿਧਾ ਸੈਂਟਰ ਦੇ ਕੋਲ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਆਟੋ ਚਾਲਕ ਨੂੰ ਗੋ/ਲੀ ਮਾਰਣ ਦੀ ਖ਼ਬਰ ਮਿਲੀ ਹੈ।
ਮਿਲੀ ਜਾਣਕਾਰੀ ਅਨੁਸਾਰ, ਆਟੋ ਚਾਲਕ ਕੁਲਦੀਪ, ਜੋ ਸੁਖਚੈਨ ਨਗਰ ਫਗਵਾੜਾ ਦਾ ਰਹਿਣ ਵਾਲਾ ਸੀ, ਨੂੰ ਦੇਰ ਰਾਤ ਗੋ/ਲੀ ਮਾਰ ਦਿੱਤੀ ਗਈ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ, ਜਿੱਥੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ, ਪਰ ਉਥੇ ਪਹੁੰਚਣ ‘ਤੇ ਨੌਜਵਾਨ ਦੀ ਮੌ/ਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ/ਬਾਰੀ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ।














