ਬਠਿੰਡਾ ‘ਚ ਵਕੀਲ ਤੇ ਮੁਨਸ਼ੀ ਗ੍ਰਿ*ਫ਼ਤਾਰ

35

ਬਠਿੰਡਾ: 15 June 2026 AJ DI Awaaj

Punjab Desk :  ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਥਰਮਲ ਥਾਣਾ ਪੁਲਿਸ ਨੇ ਇੱਕ ਵਕੀਲ ਅਤੇ ਉਸਦੇ ਮੁਨਸ਼ੀ ਨੂੰ ਕਥਿਤ ਤੌਰ ‘ਤੇ ਨ*ਸ਼ਾ ਤਸ*ਕਰੀ ਦੇ ਦੋਸ਼ਾਂ ਹੇਠ ਗ੍ਰਿ*ਫ਼ਤਾਰ ਕਰਕੇ ਉਨ੍ਹਾਂ ਕੋਲੋਂ ‘ਆ*ਈਸ’ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ ਹੈਰੋ*ਇਨ ਬਰਾਮਦ ਕੀਤੀ ਹੈ।

ਗ੍ਰਿ*ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੋਹਿਤ ਸ਼ਰਮਾ ਵਾਸੀ ਓਮੈਕਸ ਸਿਟੀ, ਬਠਿੰਡਾ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਲਾਹੜ ਬਿੰਝੂ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਵਾਂ ਕੋਲੋਂ 13.53 ਗ੍ਰਾਮ ਆ*ਈਸ ਅਤੇ 14.03 ਗ੍ਰਾਮ ਹੈ*ਰੋਇਨ ਬਰਾਮਦ ਹੋਈ ਹੈ।

ਥਰਮਲ ਥਾਣੇ ਦੇ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਕਨ੍ਹਈਆ ਚੌਕ ਨੇੜੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚੋਂ ਨ*ਸ਼ੀਲੇ ਪਦਾਰਥ ਬਰਾਮਦ ਹੋਏ। ਇਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਸ਼ੁਰੂਆਤੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਨ*ਸ਼ੀਲੇ ਪਦਾਰਥ ਦਿੱਲੀ ਤੋਂ ਲਿਆਂਦੇ ਗਏ ਸਨ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਵਿਦੇਸ਼ੀ ਤਸ*ਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਨਿਯਮਿਤ ਤੌਰ ‘ਤੇ ਨ*ਸ਼ੇ ਦੀ ਸਪਲਾਈ ਕਰਦੇ ਸਨ।

ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ ਪਹਿਲਾਂ ਵੀ ਨ*ਸ਼ਾ ਤ*ਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿ*ਫ਼ਤਾਰ ਹੋ ਚੁੱਕਾ ਹੈ। ਉਸ ਮਾਮਲੇ ਵਿੱਚ ਵਕੀਲ ਰੋਹਿਤ ਸ਼ਰਮਾ ਨੇ ਉਸ ਦੀ ਜ਼ਮਾਨਤ ਕਰਵਾਈ ਸੀ। ਜ਼ਮਾਨਤ ਤੋਂ ਬਾਅਦ ਗੁਰਪ੍ਰੀਤ ਨੇ ਰੋਹਿਤ ਸ਼ਰਮਾ ਦੇ ਮੁਨਸ਼ੀ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਪੁਲਿਸ ਅਨੁਸਾਰ ਦੋਵਾਂ ਦੀ ਗਤੀਵਿਧੀਆਂ ਅਤੇ ਨ*ਸ਼ਾ ਤਸਕਰੀ ਨਾਲ ਜੁੜੇ ਹੋਰ ਸੰਭਾਵਿਤ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਥਰਮਲ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸੂਤਰਾਂ ਅਨੁਸਾਰ ਗ੍ਰਿ*ਫ਼ਤਾਰ ਵਕੀਲ ਪਹਿਲਾਂ ਬਠਿੰਡਾ ਦਿਹਾਤੀ ਵਿੱਚ ਭਾਜਪਾ ਦੇ ਕਾਨੂੰਨੀ ਸੈੱਲ ਨਾਲ ਵੀ ਜੁੜਿਆ ਰਹਿ ਚੁੱਕਾ ਹੈ।