ਰੂਪਨਗਰ, 23 ਸਤੰਬਰ 2026 AJ DI Awaaj
Punjab Desk : ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਚਾਰ ਰੋਜ਼ਾ ਅੰਡਰ-17 ਅੰਤਰ ਜ਼ਿਲ੍ਹਾ ਪੱਧਰੀ ਸਕੂਲੀ ਹੈਂਡਬਾਲ ਖੇਡ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਲੀਗ ਪੱਧਰ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖਿਡਾਰੀਆਂ ਵੱਲੋਂ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ ਗਿਆ।
ਅੱਜ ਦੇ ਮੁਕਾਬਲਿਆਂ ਵਿੱਚ ਹਰਬੰਸ ਸਿੰਘ ਕੰਦੋਲਾ, ਮੈਨੇਜਰ, ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਅਤੇ ਇਸ ਟੂਰਨਾਮੈਂਟ ਦੇ ਓਵਰਆਲ ਇੰਚਾਰਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ।
ਲੀਗ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਨਾਕ-ਆਊਟ ਪੱਧਰ ਲਈ ਅੰਮ੍ਰਿਤਸਰ, ਰੂਪਨਗਰ, ਪਟਿਆਲਾ, ਅੰਮ੍ਰਿਤਸਰ ਸਪੋਰਟਸ ਵਿੰਗ ਅਤੇ ਫਰੀਦਕੋਟ ਦੀਆਂ ਟੀਮਾਂ ਨੇ ਕੁਆਲੀਫਾਈ ਕੀਤਾ।
ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਤੋਂ ਇਹ ਟੂਰਨਾਮੈਂਟ ਦੇ ਨਾਕ ਆਊਟ ਮੁਕਾਬਲੇ ਖੇਡੇ ਜਾਣਗੇ।
ਇਸ ਮੌਕੇ ਰਮੇਸ਼ ਕੁਮਾਰ, ਰਾਜਵਿੰਦਰ ਸਿੰਘ, ਪੁਨੀਤ ਸਿੰਘ ਲਾਲੀ, ਨਿਰਮਲਜੀਤ ਸਿੰਘ, ਮਨਜਿੰਦਰ ਸਿੰਘ, ਗੁਰਜੀਤ ਸਿੰਘ ਭੱਟੀ, ਦਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਤੇਜ ਸਿੰਘ ਅਤੇ ਭਜਨਦੀਪ ਕੌਰ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰਬੰਧਕ ਹਾਜ਼ਰ ਸਨ।



















