ਖਹਿਰਾ-ਮਜੀਠੀਆ ਨੂੰ ਲੀਗਲ ਨੋਟਿਸ, 24 ਘੰਟਿਆਂ ’ਚ ਮੁਆਫ਼ੀ

24

Punjab 04 Sep 2026 AJ DI Awaaj

Punjab Desk :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਡਾ. ਗੁਰਪ੍ਰੀਤ ਕੌਰ ਮਾਨ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਹੈ।

ਨੋਟਿਸ ਰਾਹੀਂ ਦੋਵਾਂ ਆਗੂਆਂ ਨੂੰ 24 ਘੰਟਿਆਂ ਦੇ ਅੰਦਰ ਕਥਿਤ ਟਿੱਪਣੀਆਂ ਲਈ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨਾਲ ਹੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮੁਆਫ਼ੀ ਨਾ ਮੰਗੀ ਗਈ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਇਸ ਨੋਟਿਸ ਤੋਂ ਬਾਅਦ ਮਾਮਲਾ ਸਿਆਸੀ ਅਤੇ ਕਾਨੂੰਨੀ ਤੌਰ ’ਤੇ ਚਰਚਾ ਵਿੱਚ ਆ ਗਿਆ ਹੈ।