11November 2025 Aj Di Awaaj
Punjab Desk ਪੰਜਾਬ ਸਰਕਾਰ ਨੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਮਹੱਤਵਪੂਰਨ ਇਤਿਹਾਸਕ ਪਹਲ ਦੀ ਸ਼ੁਰੂਆਤ ਕੀਤੀ ਹੈ। ਇਸ ਅਧੀਨ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਬਲੀਦਾਨ ਬਾਰੇ ਪਾਠਕ੍ਰਮ ਤੇ ਵਿਸ਼ੇਸ਼ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਹਾਈ ਸਕੂਲ ਦਸਗਰਾਈ ਅਤੇ ਮਾਊਂਟ ਕਾਰਮਲ ਸਕੂਲ ਜਿੰਦਵੜੀ ਵਿਖੇ ਸਮਾਰੋਹ ਆਯੋਜਿਤ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।














