ਬਟਾਲਾ, 15 ਜਨਵਰੀ 2026 AJ DI Awaaj
Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੇ ਖੂਬਸੂਰਤ ਲਾਈਟਾਂ ਲਗਾਈਆਂ ਗਈਆਂ ਹਨ।
ਹੰਸਲੀ ਪੁੱਲ ਜਲੰਧਰ ਰੋਡ ਤੋਂ ਲੈ ਕੇ ਮਾਤਾ ਸੁਲੱਖਣੀ ਜੀ ਗੇਟ ਤੱਕ ਸਟਰੀਟ ਲਾਈਟਾਂ ਦਾ ਲੋਕ ਅਰਪਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਮੁੱਖ ਰੋਡਾਂ ‘ਤੇ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਸ਼ਹਿਰ ਦੀ ਖੂਬਸੂਰਤੀ ਨੂੰ ਚਾਰ ਚੰਨ ਲੱਗ ਗਏ ਹਨ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਅੰਦਰ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਗੱਲ ਕਰਦਿਆਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਲਾਈਟਾਂ ਲੱਗਣ ਨਾਲ ਹਨੇਰੇ ਵਿੱਚ ਆਵਾਜਾਈ ਦੀ ਵੱਡੀ ਸਹੂਲਤ ਮਿਲੀ ਹੈ।












