ਚੀਨ 05 May 2026 AJ DI Awaaj
International Desk : Liuyang ਵਿੱਚ ਪਟਾਕਾ ਫੈਕਟਰੀ ਵਿੱਚ ਭਿਆਨਕ ਧ*ਮਾਕੇ ਨਾਲ 21 ਲੋਕਾਂ ਦੀ ਮੌ*ਤ ਹੋ ਗਈ ਅਤੇ 61 ਜ਼*ਖਮੀ ਹੋ ਗਏ। ਘਟਨਾ ਤੋਂ ਬਾਅਦ ਵੱਡੇ ਪੱਧਰ ‘ਤੇ ਰਾਹਤ ਕਾਰਜ ਚਲਾਏ ਗਏ ਅਤੇ ਨੇੜਲੇ ਇਲਾਕਿਆਂ ਨੂੰ ਖਾਲੀ ਕਰਵਾਇਆ ਗਿਆ।
ਧ*ਮਾਕਾ ਇੱਕ ਵਰਕਸ਼ਾਪ ਵਿੱਚ ਹੋਇਆ, ਜਿਸ ਨਾਲ ਆਲੇ-ਦੁਆਲੇ ਦੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ। ਲਗਭਗ 500 ਬਚਾਅ ਕਰਮਚਾਰੀ ਮੌਕੇ ‘ਤੇ ਤਾਇਨਾਤ ਕੀਤੇ ਗਏ ਅਤੇ ਜ਼*ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਰਾਸ਼ਟਰਪਤੀ Xi Jinping ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਸੁਰੱਖਿਆ ਉਪਾਵਾਂ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਹੈ। ਪੁਲਿਸ ਵੱਲੋਂ ਕੰਪਨੀ ਦੇ ਕੁਝ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।














