22 ਤੋਲੇ ਸੋਨਾ ਤੇ ਲੋਨ, ਭੈਣ ‘ਤੇ ਕੇ*ਸ ਦਰਜ

39

ਪਠਾਨਕੋਟ 15 July 2026 AJ DI Awaaj

Punjab Desk :  ਪਠਾਨਕੋਟ ਤੋਂ ਭਰੋਸੇ ਦੇ ਰਿਸ਼ਤੇ ਨੂੰ ਸ਼*ਰਮਸਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਕ ਔਰਤ ਨੇ ਆਪਣੀ ਮੂੰਹਬੋਲੀ ਭੈਣ, ਉਸ ਦੇ ਪੁੱਤਰ ਅਤੇ ਹੋਰ ਸਾਥੀਆਂ ‘ਤੇ ਧੋ*ਖਾਧੜੀ ਦੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ ਦਾ ਦਾਅਵਾ ਹੈ ਕਿ ਉਸ ਦੇ ਭਰੋਸੇ ਦਾ ਫਾਇਦਾ ਚੁੱਕਦਿਆਂ ਦੋਸ਼ੀਆਂ ਨੇ ਉਸ ਦੇ ਨਾਮ ‘ਤੇ ਕਰੀਬ ਢਾਈ ਲੱਖ ਰੁਪਏ ਦਾ ਲੋਨ ਮਨਜ਼ੂਰ ਕਰਵਾ ਲਿਆ ਅਤੇ ਉਸ ਦੇ 22 ਤੋਲੇ ਸੋਨੇ ‘ਤੇ ਵੀ ਕਬਜ਼ਾ ਕਰ ਲਿਆ।

ਪੀੜਤ ਔਰਤ ਮੁਤਾਬਕ ਉਸ ਨੂੰ ਇਸ ਕਥਿਤ ਧੋ*ਖਾਧੜੀ ਦਾ ਪਤਾ ਉਸ ਵੇਲੇ ਲੱਗਾ ਜਦੋਂ ਵਿੱਤੀ ਲੈਣ-ਦੇਣ ਅਤੇ ਸੋਨੇ ਨਾਲ ਜੁੜੇ ਮਾਮਲਿਆਂ ਵਿੱਚ ਗੜਬੜ ਨਜ਼ਰ ਆਉਣੀ ਸ਼ੁਰੂ ਹੋਈ। ਉਸ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਆਪਣਾ ਪੈਸਾ ਅਤੇ ਸੋਨਾ ਵਾਪਸ ਮੰਗਿਆ ਤਾਂ ਦੋਸ਼ੀਆਂ ਨੇ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮ*ਕੀਆਂ ਵੀ ਦਿੱਤੀਆਂ।

ਪੀੜਤਾ ਨੇ ਦਾਅਵਾ ਕੀਤਾ ਹੈ ਕਿ ਉਸ ਕੋਲ ਆਪਣੇ ਇਲਜ਼ਾਮਾਂ ਨੂੰ ਸਾਬਤ ਕਰਨ ਲਈ ਲੋੜੀਂਦੇ ਸਬੂਤ ਮੌਜੂਦ ਹਨ। ਧ*ਮਕੀਆਂ ਮਿਲਣ ਤੋਂ ਬਾਅਦ ਉਸ ਨੇ ਪੂਰੇ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ।

ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਚਾਰ ਵਿਅਕਤੀਆਂ ਖ਼ਿਲਾਫ਼ ਧੋ*ਖਾਧੜੀ ਅਤੇ ਹੋਰ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।