ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ 2025 ਨੂੰ ਲੋਕਲ ਛੁੱਟੀ

38

ਸੰਗਰੂਰ, 18 ਅਗਸਤ 2025 AJ DI Awaaj

Punjab Desk : ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20-08-2025 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਹੜੇ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਇਸ ਸਬੰਧੀ ਡਿਪਟੀ ਕਮਿਸ਼ਨਰ,ਸੰਗਰੂਰ, ਸ਼੍ਰੀ ਸੰਦੀਪ ਰਿਸ਼ੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਙ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20-08-2025 ਦਿਨ ਬੁੱਧਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਣੀ ਹੈ। ਇਸ ਮੌਕੇ ਲੋਕ, ਲੌਂਗੋਵਾਲ ਵਿਖੇ ਬਰਸੀ ਸਬੰਧੀ ਸਰਧਾਂਜਲੀ ਭੇਟ ਕਰਨ ਪੁੱਜਦੇ ਹਨ।

ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਮੇਤ ਸਮੂਹ ਵਿਦਿੱਅਕ ਅਦਾਰਿਆਂ (ਸਰਕਾਰੀ/ਗੈਰ ਸਰਕਾਰੀ) ਵਿੱਚ ਮਿਤੀ 20-08-2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।