ਲੋਕ ਅਦਾਲਤ 12 ਸਤੰਬਰ ਨੂੰ ਲੱਗੇਗੀ-ਜ਼ਿਲ੍ਹਾ ਅਤੇ ਸੈਸ਼ਨ ਜੱਜ

33

ਫਾਜ਼ਿਲਕਾ 15 ਜੁਲਾਈ 2026 AJ DI Awaaj

Punjab Desk :   ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਧਰਮਿੰਦਰ ਪਾਲ ਸਿੰਗਲਾ ਜੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਯੂ.ਟੀ.ਆਰ.ਸੀ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ  ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਧਰਮਿੰਦਰ ਪਾਲ ਸਿੰਗਲਾ ਜੀ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 12 ਸਤੰਬਰ 2026 ਨੂੰ ਲੱਗੇਗੀ। ਉਹਨਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ ਇਸ ਲਈ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੋਂ ਹੀ ਲਾਹੇ ਵਿਚ ਰਹਿੰਦੇ ਹਨ। ਇਸ ਲਈ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜਿੱਥੇ ਕੇਸ ਚੱਲ ਰਿਹਾ ਹੈ ਉਸੇ ਅਦਾਲਤ ਵਿਚ ਅਰਜੀ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਮੁਹੱਈਆ ਕੀਤੀ ਜਾਂਦੀ ਹੈ। ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਜਾਂ ਜਿੱਥੇ ਕੇਸ ਚਲਦਾ ਹੋਵੇ ਉਥੇ ਹੀ ਅਰਜੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਯੂ.ਟੀ.ਆਰ.ਸੀ ਕਮੇਟੀ ਮੀਟਿੰਗ ਵਿੱਚ ਹਵਾਲਾਤੀ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾਅ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਬੈਠਕ ਵਿੱਚ ਸ਼੍ਰੀਮਤੀ ਅਮਨਪ੍ਰੀਤ ਕੌਰ ਸੰਧੂ, ਮਾਣਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ, ਸ਼੍ਰੀ ਗਗਨ ਅਜੀਤ ਸਿੰਘ, ਮਾਣਯੋਗ ਸੀਨੀਅਰ ਕਪਤਾਨ ਪੁਲਿਸ, ਸ੍ਰੀ ਕੇ.ਕੇ. ਸਿੰਗਲਾ, ਮਾਣਯੋਗ ਵਧੀਕ ਜਿਲਾ ਅਤੇ ਸੈਸ਼ਨ ਜੱਜ, ਫਾਜ਼ਿਲਕਾ, ਰੂਚੀ ਸਵਪਨ ਸ਼ਰਮਾ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਸ਼੍ਰੀ ਗੁਰਦਿੱਤ ਸਿੰਘ, ਡਿਪਟੀ ਸੁਪਰਡੈਂਟ, ਸਬ-ਜੇਲ੍ਹ ਫਾਜਿਲਕਾ, ਸ਼੍ਰੀ ਵਜੀਰ ਕੰਬੋਜ, ਜ਼ਿਲ੍ਹਾ ਅਟਾਰਨੀ, ਫਾਜ਼ਿਲਕਾ,  ਸ਼੍ਰੀ ਗੁਰਦੀਪ ਸੰਘ, ਡੀ.ਪੀ.ਆਰ.ਓ, ਫਾਜ਼ਿਲਕਾ ਹਾਜ਼ਰ ਸਨ।