ਲੁਧਿਆਣਾ : ਨਗਰ ਕੀਰਤਨ ਦੌਰਾਨ ਨੌਜਵਾਨ ਨੂੰ ਮਾਰੀ ਗੋ/ਲੀ, ਹਾਲਤ ਗੰਭੀਰ

17

3November 2025 Aj Di Awaaj

Punjab Desk ਮੁਹੱਲਾ ਗੋਬਿੰਦਸਰ ਵਿੱਚ ਨਿਕਲ ਰਹੇ ਨਗਰ ਕੀਰਤਨ ਦੌਰਾਨ ਇਕ ਵਿਅਕਤੀ ਨੇ ਆਪਣੀ 12 ਬੋਰ ਦੀ ਰਾਈਫਲ ਨਾਲ ਇਕ ਨੌਜਵਾਨ ਨੂੰ ਗੋ/ਲੀ ਮਾਰ ਦਿੱਤੀ। ਇਸ ਘਟਨਾ ਸਬੰਧੀ ਥਾਣਾ ਡਾਬਾ ਦੀ ਪੁਲਿਸ ਨੇ ਮੁਹੱਲਾ ਗੋਬਿੰਦਸਰ ਦੇ ਰਹਿਣ ਵਾਲੇ ਸੁਖਪਾਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਕੁਲਵੰਤ ਕੌਰ ਨੇ ਦੱਸਿਆ ਕਿ ਪੁਲਿਸ ਟੀਮ ਗਸ਼ਤ ਦੌਰਾਨ ਲੁਹਾਰਾ ਪੁੱਲ ‘ਤੇ ਮੌਜੂਦ ਸੀ।

ਇਸ ਦੌਰਾਨ ਥਾਣੇ ਦੇ ਮੁੱਖ ਮੁਨਸ਼ੀ ਨੂੰ ਸੁਚਨਾ ਮਿਲੀ ਕਿ ਮੁਹੱਲਾ ਗੋਬਿੰਦਸਰ ਵਿੱਚ ਨਗਰ ਕੀਰਤਨ ਦੌਰਾਨ ਮੁਲਜ਼ਮ ਸੁਖਪਾਲ ਨੇ ਆਪਣੀ 12 ਬੋਰ ਦੀ ਰਾਈਫਲ ਨਾਲ ਪਾਰਥ ਨੂੰ ਗੋ/ਲੀ ਮਾਰ ਦਿੱਤੀ ਹੈ। ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ ਹੈ।