ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟਿਆ, ਇੱਕ ਮੁਲਾਜ਼ਮ ਲਾਪਤਾ

44

ਪੰਜਾਬ 27 Aug 2025 AJ DI Awaaj

Punjab Desk : ਪੰਜਾਬ ਵਿਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਹੋਰ ਵੀ ਗੰਭੀਰ ਹੋ ਰਹੀ ਹੈ। ਤਾਜ਼ਾ ਜਾਣਕਾਰੀ ਮੁਤਾਬਕ, ਪਠਾਨਕੋਟ ਸਥਿਤ ਮਾਧੋਪੁਰ ਹੈੱਡਵਰਕਸ ਦਾ ਇੱਕ ਗੇਟ ਟੁੱਟ ਗਿਆ ਹੈ, ਜਿਸ ਕਾਰਨ ਡੈਮ ਦਾ ਪਾਣੀ ਸਿੱਧਾ ਰਾਵੀ ਦਰਿਆ ਵਿੱਚ ਵਹਿ ਰਿਹਾ ਹੈ। ਇਸ ਖ਼ਤਰਨਾਕ ਹਾਦਸੇ ਨਾਲ ਇਲਾਕੇ ਵਿੱਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ।

ਇਸ ਹਾਦਸੇ ਦੌਰਾਨ ਇੱਕ ਕਰਮਚਾਰੀ ਲਾਪਤਾ ਦੱਸਿਆ ਜਾ ਰਿਹਾ ਹੈ, ਜਿਸ ਦੀ ਖੋਜ ਜਾਰੀ ਹੈ। ਇੱਥੇ ਕਰੀਬ 50 ਲੋਕ ਹੜ੍ਹ ਵਿੱਚ ਫਸੇ ਹੋਏ ਹਨ, ਜਿਨ੍ਹਾਂ ਨੂੰ ਸੁਰੱਖਿਅਤ ਬਚਾਉਣ ਲਈ ਹੈਲੀਕਾਪਟਰ ਰਾਹੀਂ ਰਾਹਤ ਕਾਰਜ ਚਲਾਇਆ ਜਾ ਰਿਹਾ ਹੈ।

ਇਸੇ ਤਰ੍ਹਾਂ, ਸੰਗਰੂਰ ਜ਼ਿਲ੍ਹੇ ਵਿੱਚ ਵੀ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਘੱਗਰ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਹੁਤ ਨੇੜੇ ਪਹੁੰਚ ਗਿਆ ਹੈ ਅਤੇ ਇਸਦਾ ਪੱਧਰ ਵੱਧ ਕੇ 745 ਫੁੱਟ ਤੱਕ ਪਹੁੰਚ ਗਿਆ ਹੈ।

ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।