ਅਸ਼ਵਨੀ ਦੇ ਘਰ ’ਤੇ ਬੁਲਡੋਜ਼ਰ ਕਾਰਵਾਈ ਦੌਰਾਨ ਵੱਡਾ ਹਾ*ਦਸਾ

22

ਮਾਨਸਾ: 14 Oct 2026 AJ DI Awaaj

Punjab Desk :    ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱ*ਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਗ੍ਰਿ*ਫ਼ਤਾਰ ਕਰ ਲਿਆ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ, ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਇਲਾਕੇ ਤੋਂ ਵਾ*ਰ*ਦਾਤ ਵਿੱਚ ਵਰਤੇ ਗਏ ਪਿ*ਸਤੌਲ ਸਮੇਤ ਕਾਬੂ ਕੀਤਾ ਗਿਆ ਹੈ।

ਇਸੇ ਦੌਰਾਨ ਮਾਨਸਾ ਪ੍ਰਸ਼ਾਸਨ ਵੱਲੋਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ’ਤੇ ਬੁਲਡੋਜ਼ਰ ਚਲਾ ਕੇ ਕਾਰਵਾਈ ਕੀਤੀ ਜਾ ਰਹੀ ਹੈ। ਕਾਰਵਾਈ ਦੌਰਾਨ ਘਰ ਦਾ ਇੱਕ ਵੱਡਾ ਹਿੱਸਾ ਅਚਾਨਕ ਢਹਿ ਗਿਆ, ਜਿਸ ਕਾਰਨ ਮੌਕੇ ’ਤੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਸਮੇਂ ਉੱਥੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

ਉੱਧਰ, ਮੌਕੇ ’ਤੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ, ਲੋਕ ਅਸ਼ਵਨੀ ਦੀ ਦੁਕਾਨ ਵਿੱਚ ਦਾਖ਼ਲ ਹੋ ਗਏ ਅਤੇ ਉੱਥੋਂ ਸਾਮਾਨ ਬਾਹਰ ਕੱਢ ਕੇ ਸੁੱਟਿਆ ਜਾ ਰਿਹਾ ਹੈ। ਕੁਝ ਸਾਮਾਨ ਨੂੰ ਅੱਗ ਲਗਾਏ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਫਿਲਹਾਲ ਇਲਾਕੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।