ਕਾਂਗਰਸ ‘ਚ ਉੱਜਵਲ ਭਸੀਨ ਦੀ ਵੱਡੀ ਨਿਯੁਕਤੀ

38

ਚੰਡੀਗੜ੍ਹ: 10 July 2026 AJ DI Awaaj

Chandigarh Desk :  ਚੰਡੀਗੜ੍ਹ ਕਾਂਗਰਸ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਨੇ ਇੱਕ ਅਹਿਮ ਨਿਯੁਕਤੀ ਕੀਤੀ ਹੈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਐਡਵੋਕੇਟ ਉੱਜਵਲ ਭਸੀਨ ਨੂੰ ਤੁਰੰਤ ਪ੍ਰਭਾਵ ਨਾਲ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ (CTCC) ਦਾ ਸਕੱਤਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।

ਐਡਵੋਕੇਟ ਉੱਜਵਲ ਭਸੀਨ ਇਸ ਤੋਂ ਪਹਿਲਾਂ ਵੀ ਕਈ ਮਾਮਲਿਆਂ ਨੂੰ ਲੈ ਕੇ ਚਰਚਾ ਵਿੱਚ ਰਹੇ ਹਨ। ਖ਼ਾਸ ਕਰਕੇ ਉਨ੍ਹਾਂ ਨੇ ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਇੱਕ ਵੈੱਬ ਸੀਰੀਜ਼ ਵਿੱਚ ਬੋਲੇ ਗਏ ਵਿਵਾਦਿਤ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਸੀ।

ਪਾਰਟੀ ਵੱਲੋਂ ਕੀਤੀ ਗਈ ਇਸ ਨਵੀਂ ਨਿਯੁਕਤੀ ਨੂੰ ਚੰਡੀਗੜ੍ਹ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।