ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੁੱਧ ਵੱਡੀ ਕਾਰਵਾਈ, ਕਾਊਂਟਰ ਇੰਟੈਲੀਜੈਂਸ ਵੱਲੋਂ ਕਈ ਥਾਵਾਂ ‘ਤੇ ਛਾਪੇਮਾਰੇ ਕੀਤੇ گئے।

14

18November 2025 Aj Di Awaaj

Punjab Desk ਜੰਮੂ-ਕਸ਼ਮੀਰ ਵਿੱਚ ਅੱਤਵਾਦ ਦੇ ਖ਼ਿਲਾਫ਼ ਕਾਊਂਟਰ ਇੰਟੈਲੀਜੈਂਸ ਨੇ ਵੱਡੀ ਮੁਹਿੰਮ ਚਲਾਈ ਹੈ। ਇਸ ਅਭਿਆਨ ਤਹਿਤ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਦੀ ਟੀਮ ਨੇ ਸ਼੍ਰੀਨਗਰ, ਅਨੰਤਨਾਗ ਅਤੇ ਕੁਲਗਾਮ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇ ਇੱਕ ਡਾਕਟਰ ਦੇ ਨਾਮ ਦੇ ਉੱਠਦੇ ਸੰਦੇਹ ਅਤੇ ਇੱਕ ਸੰਭਾਵਿਤ ਅੱਤਵਾਦੀ ਸਾਜ਼ਿਸ਼ ਨਾਲ ਜੁੜੇ ਹੋਣ ਦੇ ਸ਼ੱਕ ਦੇ ਆਧਾਰ ‘ਤੇ ਮਾਰੇ ਗਏ ਹਨ।

ਅਧਿਕਾਰੀਆਂ ਮੁਤਾਬਕ, ਜਾਂਚ ਦੌਰਾਨ ਕੁਝ ਮਹੱਤਵਪੂਰਣ ਸਬੂਤ ਹੱਥ ਲੱਗੇ ਹਨ, ਜਿਨ੍ਹਾਂ ਦੀ ਤਸਦੀਕ ਕੀਤੀ ਜਾ ਰਹੀ ਹੈ। ਫ਼ਿਲਹਾਲ ਪੂਰਾ ਮਾਮਲਾ ਗੰਭੀਰਤਾ ਨਾਲ ਖੰਗਾਲਿਆ ਜਾ ਰਿਹਾ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਅਧਿਕਾਰੀਆਂ ਨੇ ਕਿਹਾ ਕਿ ਜਦੋਂ ਵੀ ਜਾਂਚ ਵਿੱਚ ਕੁਝ ਠੋਸ ਸਾਹਮਣੇ ਆਵੇਗਾ, ਉਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।