ਪੰਜਾਬ 28 May 2026 AJ DI Awaaj
Punjab Desk : ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪੰਜਾਬ ਭਾਜਪਾ ਆਪਣੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਤਿਆਰੀ ਕਰ ਰਹੀ ਹੈ ਅਤੇ ਸੂਬਾ ਪ੍ਰਧਾਨ ਦੇ ਬਦਲਾਅ ਨੂੰ ਲੈ ਕੇ ਸਿਆਸੀ ਚਰਚਾਵਾਂ ਜ਼ੋਰਾਂ ‘ਤੇ ਹਨ।
ਸੂਤਰਾਂ ਮੁਤਾਬਕ ਮੌਜੂਦਾ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਾਰਜਕਾਲ ਜੁਲਾਈ ਵਿੱਚ ਖਤਮ ਹੋਣ ਵਾਲਾ ਹੈ, ਜਿਸ ਤੋਂ ਬਾਅਦ ਪਾਰਟੀ ਵੱਲੋਂ ਪੰਜਾਬ ਵਿੱਚ ਵੱਡਾ ਜਥੇਬੰਧਕ ਫੇਰਬਦਲ ਕੀਤਾ ਜਾ ਸਕਦਾ ਹੈ।
ਇਸ ਦਰਮਿਆਨ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਨਾਮ ਦੀ ਵੀ ਚਰਚਾ ਸਿਖਰ ‘ਤੇ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਬਣਾਏ ਜਾਣ ਦੀ ਸੰਭਾਵਨਾ ਹੈ ਅਤੇ ਇਸ ਬਾਰੇ ਜਲਦ ਅਧਿਕਾਰਿਕ ਐਲਾਨ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ 2007 ਤੋਂ 2017 ਤੱਕ ਵਿਧਾਇਕ ਰਹੇ ਹਨ ਅਤੇ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਸੀ।
ਦੂਜੇ ਪਾਸੇ, ਮੌਜੂਦਾ ਪ੍ਰਧਾਨ ਸੁਨੀਲ ਜਾਖੜ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਮੁਹਿੰਮ ਦੀ ਅਗਵਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹਿਣਗੇ।














