ਦਿੱਲੀ ਦੇ ਸਤਿਆ ਨਿਕੇਤਨ ’ਚ ਵੱਡਾ ਹਾਦਸਾ, ਇਮਾਰਤ ਡਿੱਗਣ ਨਾਲ 6 ਦੀ ਮੌ*ਤ; CM ਰੇਖਾ ਗੁਪਤਾ ਨੇ ਲਿਆ ਜਾਇਜ਼ਾ

3

September 07,2026 Aj Di Awaaj

National Desk: ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ 6 ਲੋਕਾਂ ਦੀ ਮੌ*ਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਦਸੇ ਤੋਂ ਬਾਅਦ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ।

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਘਟਨਾ ਸਥਾਨ ’ਤੇ ਪਹੁੰਚੇ ਅਤੇ NDRF ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਰੈਸਕਿਊ ਆਪਰੇਸ਼ਨ ਦੀ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਮੌਕੇ ’ਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਵੀ ਲਿਆ।

ਇਸ ਦੌਰਾਨ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਘਟਨਾ ਸਥਾਨ ’ਤੇ ਮੌਜੂਦ ਰਹੇ। ਹਾਦਸੇ ਦੇ ਕਾਰਨਾਂ ਦੀ ਜਾਂਚ ਅਤੇ ਬਚਾਅ ਕਾਰਜਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕਾਰਵਾਈ ਜਾਰੀ ਹੈ।